ਰਾਜਸੀ ਬਦਲਾਖੋਰੀ ਤਹਿਤ ਨਿਸ਼ਾਨਾ ਬਣਾਇਆ: ਵਾਡਰਾ
- Written by Asli Punjabi
- Published in India News
ਨਵੀਂ ਦਿੱਲੀ - ਜ਼ਮੀਨੀ ਘੁਟਾਲੇ ਦੇ ਦੋਸ਼ ਵਿਚ ਕਾਲੇ ਧਨ ਨੂੰ ਲੈ ਕੇ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਜਾਰੀ ਕੀਤੇ ਸੰਮਨਾਂ ਉੱਤੇ ਪ੍ਰਤੀਕਿਰਿਆ ਦਿੰਦਿਆਂ ਰਾਬਰਟ ਵਾਡਰਾ ਨੇ ਕਿਹਾ ਕਿ ਇਹ ਉਸ ਨੂੰ ਰਾਜਸੀ ਬਦਲਾਖੋਰੀ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਸਰਕਾਰੀ ਵਿਭਾਗ ਗਿਣੇਮਿਥੇ ਏਜੰਡੇ ਤਹਿਤ ਉਸ ਨੂੰ ਬਦਨਾਮ ਕਰਨ ਵਿਚ ਲੱਗੇ ਹੋਏ ਹਨ। ਜ਼ਿਕਰਯੋਗ ਹੈ ਕਿ ਸਰਕਾਰੀ ਅਧਿਕਾਰੀਆਂ ਅਨੁਸਾਰ ਪਿਛਲੇ ਹਫ਼ਤੇ ਰਾਜਸਥਾਨ ਦੇ ਸ਼ਹਿਰ ਬੀਕਾਨੇਰ ਵਿਚ ਜ਼ਮੀਨੀ ਘੁਟਾਲੇ ਦੀ ਜਾਂਚ ਦੌਰਾਨ ਵਾਡਰਾ ਵਿਰੁੱਧ ਕਾਲੇ ਧਨ ਨੂੰ ਚਿੱਟਾ ਬਣਾਉਣ ਦਾ ਕੇਸ ਸਾਹਮਣੇ ਆਇਆ ਸੀ। ਆਪਣੀ ਫੇਸ ਬੁੱਕ ਪੋਸਟ ਉੱਤੇ ਰਾਬਰਟ ਵਾਡਰਾ ਨੇ ਕਿਹਾ ਹੈ ਕਿ ਉਸ ਵਿਰੁੱਧ ਸਰਕਾਰ ਦੇ ਇਸ਼ਾਰੇ ਉੱਤੇ ਸਰਕਾਰੀ ਵਿਭਾਗਾਂ ਵੱਲੋਂ ਯੋਜਨਾਬੱਧ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਉਸ ਦੇ ਸਨਮਾਨ ਨੂੰ ਢਾਹ ਲਾਈ ਜਾ ਸਕੇ ਅਤੇ ਉਸ ਦੀ ਕਿਰਦਾਰਕੁਸ਼ੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਐਨਫੋਰਸਮੈਂਟ ਵਿਭਾਗ ਨੇ ਨੋਟਿਸ ਭੇਜ ਕੇ ਉਨ੍ਹਾਂ ਕੋਲੋਂ ਦਸਤਾਵੇਜ਼ ਮੰਗੇ ਸਨ।