updated 6:40 AM GMT, Feb 19, 2019
Headlines:

ਮੋਦੀ ਦੇ ਅਰੁਣਾਚਲ ਦੌਰੇ ’ਤੇ ਚੀਨ ਨੂੰ ਇਤਰਾਜ਼

Featured ਮੋਦੀ ਦੇ ਅਰੁਣਾਚਲ ਦੌਰੇ ’ਤੇ ਚੀਨ ਨੂੰ ਇਤਰਾਜ਼
ਪ੍ਰਧਾਨ ਮੰਤਰੀ ਵੱਲੋਂ ਕਈ ਪ੍ਰਾਜੈਕਟਾਂ ਨੂੰ ਹਰੀ ਝੰਡੀ ਪੇਈਚਿੰਗ - ਚੀਨ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਰੁਣਾਚਲ ਦੌਰੇ ਦਾ ‘ਸਖ਼ਤ ਵਿਰੋਧ’ ਕਰਦਿਆਂ ਕਿਹਾ ਹੈ ਕਿ ਉਸ ਨੇ ਕਦੇ ਵੀ ਸੰਵੇਦਨਸ਼ੀਲ ਸਰਹੱਦੀ ਸੂਬੇ ਨੂੰ ਮਾਨਤਾ ਨਹੀਂ ਦਿੱਤੀ ਤੇ ਭਾਰਤੀ ਲੀਡਰਸ਼ਿਪ ਨੂੰ ਕੋਈ ਅਜਿਹਾ ਕਦਮ ਚੁੱਕਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜਿਸ ਨਾਲ ‘ਇਹ ਸਰਹੱਦੀ ਸਵਾਲ ਉਲਝ ਜਾਵੇ’। ਚੀਨ ਦੇ ਵਿਦੇਸ਼ ਮੰਤਰਾਲੇ ਦੇ ਤਰਜਮਾਨ ਹੁਆ ਚੁਨਯਿੰਗ ਨੇ ਕਿਹਾ ਕਿ ਚੀਨ ਦਾ ਰੁਖ਼ ਇਸ ਮਾਮਲੇ ’ਤੇ ਸਪੱਸ਼ਟ ਤੇ ਹਮੇਸ਼ਾ ਅਜਿਹਾ ਹੀ ਰਿਹਾ ਹੈ। ਚੀਨੀ ਬੁਲਾਰੇ ਨੇ ਚਿਤਾਵਨੀ ਵਾਲੀ ਸੁਰ ਵਿਚ ਕਿਹਾ ਕਿ ਇਹ ਦੋਵਾਂ ਦੇਸ਼ਾਂ ਦੇ ਹਿੱਤ ਵਿਚ ਹੋਵੇਗਾ ਕਿ ਭਾਰਤ ਇਸ ਮਾਮਲੇ ਨੂੰ ਉਲਝਾਉਣ ਤੋਂ ਬਚੇ। ਜ਼ਿਕਰਯੋਗ ਹੈ ਕਿ ਚੀਨ ਉੱਤਰ-ਪੂਰਬੀ ਭਾਰਤੀ ਸੂਬੇ ਅਰੁਣਾਚਲ ਪ੍ਰਦੇਸ਼ ਨੂੰ ਦੱਖਣੀ ਤਿੱਬਤ ਦਾ ਹਿੱਸਾ ਮੰਨਦਾ ਹੈ। ਇਸ ਮਾਮਲੇ ’ਤੇ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਦੇ 21 ਗੇੜ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਤਿੱਬਤੀਆਂ ਦੇ ਅਧਿਆਤਮਕ ਗੁਰੂ ਦਲਾਈ ਲਾਮਾ ਦੇ ਅਰੁਣਾਚਲ ਦੌਰੇ ’ਤੇ ਵੀ ਚੀਨ ਨੇ ਸਖ਼ਤ ਇਤਰਾਜ਼ ਜਤਾਇਆ ਸੀ।

5°C

New York

Sunny

Humidity: 49%

Wind: 22.53 km/h

  • 03 Jan 2019 7°C 3°C
  • 04 Jan 2019 8°C 1°C