updated 8:42 AM UTC, May 21, 2019
Headlines:

ਮੋਦੀ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਵਾਂਝੇ ਕਰ ਰਹੀ ਹੈ ਉਮਰ

ਸ਼੍ਰੀਨਗਰ - ਨੈਸ਼ਨਲ ਕਾਨਫਰੰਸ ਦੇ ਉੱਪ ਪ੍ਰਧਾਨ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਸਮੇਂ ਤੇ ਵਿਧਾਨ ਸਭਾ ਚੋਣਾਂ ਨਾ ਕਰਵਾ ਕੇ ਮੋਦੀ ਸਰਕਾਰ ਨੇ ਜਾਣ ਬੁੱਝ ਕੇ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਵਾਂਝੇ ਕੀਤਾ ਹੈ| ਅਬਦੁੱਲਾ ਨੇ ਟਵਿੱਟਰ ਤੇ ਪੋਸਟ ਕੀਤਾ,”ਨਰਿੰਦਰ ਮੋਦੀ ਸਾਹਿਬ ਇਹ ਦੇਖ ਕੇ ਚੰਗਾ ਲੱਗਦਾ ਹੈ ਕਿ ਤੁਸੀਂ ਮਸ਼ਹੂਰ ਹਸਤੀਆਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕਰਦੇ ਹੋ ਤਾਂ ਕਿ ਵੋਟਰਾਂ ਦੀ ਗਿਣਤੀ ਵਿੱਚ ਵਾਧਾ ਹੋਵੇ, ਹਾਲਾਂਕਿ ਉਸੇ ਸਮੇਂ ਤੁਹਾਡੀ ਸਰਕਾਰ ਜੰਮੂ-ਕਸ਼ਮੀਰ ਵਿੱਚ ਸਮੇਂ ਤੇ ਵਿਧਾਨ ਸਭਾ ਚੋਣਾਂ ਨਹੀਂ ਕਰਵਾ ਕੇ, ਉੱਥੋਂ ਦੇ ਲੋਕਾਂ ਨੂੰ ਜਾਣ ਬੁੱਝ ਕੇ ਉਨ੍ਹਾਂ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਤੋਂ ਵਾਂਝੇ ਕਰ ਰਹੀ ਹੈ|” ਮੁੱਖ ਮੰਤਰੀ ਮੋਦੀ ਦੀ ਉਸ ਅਪੀਲ ਦਾ ਹਵਾਲਾ ਦੇ ਰਹੇ ਸਨ, ਜਿਸ ਵਿੱਚ ਪ੍ਰਧਾਨ ਮੰਤਰੀ ਨੇ ਕਈ ਮਸ਼ਹੂਰ ਹਸਤੀਆਂ ਤੋਂ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਆਮ ਚੋਣਾਂ ਵਿੱਚ ਵੋਟਰਾਂ ਦੀ ਗਿਣਤੀ ਵਧਾਉਣ ਵਿੱਚ ਉਨ੍ਹਾਂ ਤੋਂ ਮਦਦ ਦੀ ਅਪੀਲ ਕਰਦੀ ਹੈ| ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਚੋਣਾਂ ਦਾ ਰਸਤਾ ਪੱਕਾ ਕਰ ਕੇ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨ ਦਾ ਮੌਕਾ ਦੇਣ|

New York