updated 8:42 AM UTC, May 21, 2019
Headlines:

ਹਰਿਆਣਾ ਵਿੱਚ ਗਠਜੋੜ ਲਈ ਕੇਜਰੀਵਾਲ ਨੇ ਰਾਹੁਲ ਨੂੰ ਕੀਤੀ ਅਪੀਲ

ਨਵੀਂ ਦਿੱਲੀ - ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਰਾਹੁਲ ਗਾਂਧੀ ਤੋਂ ਗਠਜੋੜ ਦੀ ਅਪੀਲ ਕੀਤੀ ਹੈ| ਅਰਵਿੰਦ ਕੇਜਰੀਵਾਲ ਨੇ ਇਸ ਵਾਰ ਦਿੱਲੀ ਲਈ ਨਹੀਂ ਸਗੋਂ ਹਰਿਆਣਾ ਵਿੱਚ ਹੱਥ ਮਿਲਾਉਣ ਦੀ ਗੱਲ ਕਹੀ ਹੈ| ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਲੋਕ ਅਮਿਤ ਸ਼ਾਹ ਅਤੇ ਮੋਦੀ ਦੀ ਜੋੜੀ ਨੂੰ ਹਰਾਉਣਾ ਚਾਹੁੰਦੇ ਹਨ| ਜੇਕਰ ਹਰਿਆਣਾ ਵਿੱਚ ਜੇ.ਜੇ.ਪੀ. (ਜਨਨਾਇਕ ਜਨਤਾ ਪਾਰਟੀ), ‘ਆਪ’ ਅਤੇ ਕਾਂਗਰਸ ਇਕੱਠੇ ਲੜਦੇ ਹਨ ਤਾਂ ਹਰਿਆਣਾ ਦੀਆਂ 10 ਸੀਟਾਂ ਤੇ ਭਾਜਪਾ ਹਾਰੇਗੀ| ਕੇਜਰੀਵਾਲ ਨੇ ਰਾਹੁਲ ਗਾਂਧੀ ਨੂੰ ਇਸ ਤੇ ਵਿਚਾਰ ਕਰਨ ਲਈ ਕਿਹਾ ਹੈ| ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਦਿੱਲੀ ਵਿੱਚ ਕਾਂਗਰਸ ਨਾਲ ਹੱਥ ਮਿਲਾਉਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਸੀ ਪਰ ਕਾਂਗਰਸ ਨੇ ਇਸ ਤੋਂ ਸਾਫ ਇਨਕਾਰ ਕਰ ਦਿੱਤਾ ਸੀ| ਜਿਸ ਤੋਂ ਨਾਰਾਜ਼ ਹੋ ਕੇ ਕੇਜਰੀਵਾਲ ਨੇ ਕਿਹਾ ਸੀ ਕਿ ਦੋਹਾਂ (ਭਾਜਪਾ ਅਤੇ ਕਾਂਗਰਸ) ਦਰਮਿਆਨ ਅਪਵਿੱਤਰ ਗਠਜੋੜ ਦੀ ਗੱਲ ਕਹੀ ਸੀ|

New York