updated 9:00 AM UTC, Jul 19, 2019
Headlines:

ਵੋਟਾਂ ਦੀ ਪੜਤਾਲ ਵਿਰੋਧੀ ਪਾਰਟੀਆਂ ਸੁਪਰੀਮ ਕੋਰਟ ਜਾਣਗੀਆਂ

ਨਵੀਂ ਦਿੱਲੀ - ਵਿਰੋਧੀ ਪਾਰਟੀਆਂ ਨੇ ਐਤਵਾਰ ਨੂੰ ਈਵੀਐੱਮਜ਼ ਦੀ ਭਰੋਸੇਯੋਗਤਾ ਉੱਤੇ ਸ਼ੱਕ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਹੈ ਕਿ ਉਹ ਪੇਪਰ ਟਰਾਇਲ ਰਾਹੀਂ 50 ਫੀਸਦੀ ਵੋਟਾਂ ਦੀ ਪੜਤਾਲ ਦੀ ਮੰਗ ਲਈ ਮੁੜ ਸੁਪਰੀਮ ਕੋਰਟ ਵਿੱਚ ਜਾਣਗੀਆਂ। ਵਿਰੋਧੀ ਪਾਰਟੀਆਂ ਜਿਨ੍ਹਾਂ ਵਿੱਚ ਕਾਂਗਰਸ, ਤੇਲਗੂ ਦੇਸਮ ਪਾਰਟੀ, ਸਮਾਜਵਾਦੀ ਪਾਰਟੀ, ਸੀਪੀਆਈ (ਐੱਮ) ਤੇ ਆਪ ਸ਼ਾਮਲ ਸਨ, ਨੇ ਇੱਥੇ ‘ਜਮਹੂਰੀਅਤ ਬਚਾਓ’ ਦੇ ਸੱਦੇ ਤਹਿਤ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਮਤਦਾਤਾ ਦੇ ਅਧਿਕਾਰਾਂ ਦੀ ਰੱਖਿਆ ਦਾ ਮੁੱਦਾ ਉਠਾਇਆ।ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ ਉੱਤੇ ਲੋਕ ਸਭਾ ਚੋਣਾਂ ਜਿੱਤਣ ਲਈ ਈਵੀਐਮਜ਼ ਦੀ ‘ਪ੍ਰੋਗਰਾਮਿੰਗ’ ਕਰਨ ਦਾ ਦੋਸ਼ ਲਾਇਆ। ਇਸ ਦੌਰਾਨ ਹੀ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਦੱਸਿਆ ਕਿ 21 ਰਾਜਸੀ ਪਾਰਟੀਆਂ ਨੇ 50 ਫੀਸਦੀ ਈਵੀਐੱਮਜ਼ ਦੀ ਵੀਵੀ ਪੈਟ ਰਾਹੀਂ ਵੋਟ ਪਰਚੀਆਂ ਦੀ ਪੜਤਾਲ ਦੀ ਮੰਗ ਕੀਤੀ ਹੈ। ਸ੍ਰੀ ਨਾਇਡੂ ਨੇ ਸ਼ਨਿਚਰਵਾਰ ਨੂੰ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੂੰ ਮਿਲ ਕੇ ਈਵੀਐਮਜ਼ ਦੀ ਮਾੜੀ ਕਾਰਗੁਜ਼ਾਰੀ ਦਾ ਮੁੱਦਾ ਉਠਾਇਆ ਸੀ।

New York