updated 6:21 AM UTC, Jul 19, 2019
Headlines:

ਭਾਜਪਾ ਨੂੰ 2014 ਦੀ ਤੁਲਨਾ ਵਿੱਚ ਮਿਲਣਗੀਆਂ ਵਧ ਸੀਟਾਂ : ਰਾਜਨਾਥ ਸਿੰਘ

ਨਵੀਂ ਦਿੱਲੀ - ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਲੋਕ ਸਭਾ ਚੋਣਾਂ 2014 ਤੋਂ ਵਧ ਸੀਟਾਂ ਜਿੱਤਣ ਦੀ ਉਮੀਦ ਜ਼ਾਹਰ ਕੀਤੀ ਹੈ| ਉਨ੍ਹਾਂ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਵਿਚ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਨੂੰ ਦੋ ਤਿਹਾਈ ਬਹੁਮਤ ਦੀ ਸੰਭਾਵਨਾ ਨੂੰ ਨਕਾਰਿਆ ਨਹੀਂ ਜਾ ਸਕਦਾ| ਰਾਜਨਾਥ ਨੇ ਭਾਜਪਾ ਹੈਡਕੁਆਰਟਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ”ਭਾਜਪਾ ਪਾਰਟੀ 2014 ਤੋਂ ਵੀ ਵਧ ਸੀਟਾਂ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਵਿਚ ਜਿੱਤਣ ਜਾ ਰਹੀ ਹੈ|” ਉਨ੍ਹਾਂ ਨੇ ਇਸ ਦੇ ਨਾਲ ਹੀ ਕਿਹਾ ਕਿ ਪਿਛਲੇ 5 ਸਾਲਾਂ ਵਿਚ ਪ੍ਰਧਾਨ ਮੰਤਰੀ ਤੇ ਲੋਕਾਂ ਦਾ ਭਰੋਸਾ ਵਧਿਆ ਹੈ| ਉਨ੍ਹਾਂ ਨੇ ਕਿਹਾ ਕਿ ਪਿਛਲੀ ਵਾਰ ਮੁਕਾਬਲਾ ਨਰਿੰਦਰ ਮੋਦੀ ਬਨਾਮ ਸੋਨੀਆ ਗਾਂਧੀ/ਮਨਮੋਹਨ ਸਿੰਘ ਸੀ, ਇਸ ਵਾਰ ਮੋਦੀ ਜੀ ਦੇ ਸਾਹਮਣੇ ਕੌਣ ਹੈ| ਵਿਰੋਧੀ ਦਲਾਂ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਸਰਕਾਰ ਬਣਾਉਣਗੇ ਪਰ ਜਨਤਾ ਇਨ੍ਹਾਂ ਤੋਂ ਪੁੱਛ ਰਹੀ ਹੈ ਕਿ ਇਨ੍ਹਾਂ ਦਾ ਨੇਤਾ ਕੌਣ ਹੈ, ਕਿਉਂਕਿ ਉਹ ਅਣਜਾਣ ਹਨ| ਉਨ੍ਹਾਂ ਕਿਹਾ ਕਿ ਸਿਹਤਮੰਦ ਲੋਕਤੰਤਰ ਵਿੱਚ ਜਨਤਾ ਨੂੰ ਹਨ੍ਹੇਰੇ ਵਿੱਚ ਨਹੀਂ ਰੱਖਿਆ ਜਾ ਸਕਦਾ|

New York