updated 6:21 AM UTC, Jul 19, 2019
Headlines:

ਸੁਸ਼ਮਾ ਸਵਰਾਜ ਵੱਲੋਂ ਇਰਾਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ

Featured ਸੁਸ਼ਮਾ ਸਵਰਾਜ ਵੱਲੋਂ ਇਰਾਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ - ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਇਥੇ ਇਰਾਨ ਦੇ ਆਪਣੇ ਹਮਰੁਤਬਾ ਮੁਹੰਮਦ ਜਾਵਦ ਜ਼ਾਰਿਫ਼ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਸਾਂਝੇ ਹਿੱਤਾਂ ਵਾਲੇ ਦੁਵੱਲੇ ਮੁੱਦਿਆਂ ’ਤੇ ‘ਉਸਾਰੂ’ ਚਰਚਾ ਕੀਤੀ। ਭਾਰਤ ਤੇ ਇਰਾਨ ਦਰਮਿਆਨ ਵਿਦੇਸ਼ ਮੰਤਰੀ ਪੱਧਰ ਦੀ ਇਹ ਗੱਲਬਾਤ ਅਜਿਹੇ ਸਮੇਂ ਹੋਈ ਹੈ ਜਦੋਂ ਅਜੇ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਅਮਰੀਕਾ ਨੇ ਇਰਾਨ ਤੋਂ ਤੇਲ ਦਰਾਮਦ ਕਰਦੇ ਭਾਰਤ ਸਮੇਤ ਅੱਠ ਮੁਲਕਾਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਮਿਲਦੀ ਛੋਟ ਵਾਪਸ ਲੈਣ ਦਾ ਐਲਾਨ ਕੀਤਾ ਹੈ। ਸੂਤਰਾਂ ਮੁਤਾਬਕ ਸਵਰਾਜ ਤੇ ਜ਼ਾਰਿਫ਼ ਦੀ ਮੀਟਿੰਗ ਦੌਰਾਨ ਇਸ ਮੁੱਦੇ ’ਤੇ ਵੀ ਚਰਚਾ ਹੋਈ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਇਕ ਟਵੀਟ ’ਚ ਕਿਹਾ, ‘ਸੁਸ਼ਮਾ ਸਵਰਾਜ ਤੇ ਇਰਾਨ ਦੇ ਵਿਦੇਸ਼ ਮੰਤਰੀ ਜ਼ਾਰਿਫ਼ ਨੇ ਸਾਂਝੇ ਹਿੱਤਾਂ ਵਾਲੇ ਮੁੱਦਿਆਂ ’ਤੇ ਉਸਾਰੂ ਗੱਲਬਾਤ ਕੀਤੀ। ਅਫ਼ਗ਼ਾਨਿਸਤਾਨ ਸਮੇਤ ਖਿੱਤੇ ’ਚ ਮੌਜੂਦਾ ਹਾਲਾਤ ਨੂੰ ਲੈ ਕੇ ਦੋਵਾਂ ਧਿਰਾਂ ਨੇ ਆਪੋ ਆਪਣੇ ਵਿਚਾਰ ਰੱਖੇ।’ ਅਮਰੀਕਾ ਵੱਲੋਂ ਪਾਬੰਦੀਆਂ ’ਚ ਦਿੱਤੀ ਛੋਟ ਦੀ ਮਿਆਦ 2 ਮਈ ਨੂੰ ਖ਼ਤਮ ਹੋਣ ਮਗਰੋਂ ਭਾਰਤ ਨੇ ਕਿਹਾ ਸੀ ਕਿ ਉਹ ਇਸ ਮੁੱਦੇ ਨਾਲ ਤਿੰਨ ਕਾਰਕਾਂ  ਮੁਲਕ ਦੀ ਊਰਜਾ ਸੁਰੱਖਿਆ, ਵਪਾਰ ਤੇ ਆਰਥਿਕ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਸਿੱਝੇਗਾ।

New York