updated 6:02 AM GMT, Nov 20, 2018
Headlines:

ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਕੌਮੀ ਦਿਹਾੜਾ ਹੈ, ਜੋ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ਵਿੱਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ। ਭਾਈ ਲੌਂਗੋਵਾਲ ਨੇ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਜਿਥੇ ਅਸੀਂ ਆਪਣਾ ਚੌਗਿਰਦਾ ਦੀਪਮਾਲਾ ਨਾਲ ਰੁਸ਼ਨਾਉਣਾ ਹੈ, ਉਥੇ ਹੀ ਸ਼ਬਦ ਗੁਰੂ ਦੀ ਸਾਧਨਾ ਦੁਆਰਾ ਮਨ ਵੀ ਰੌਸ਼ਨ ਕਰਨਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਸਾਨੂੰ ਸਵੈ-ਪੜਚੋਲ ਕਰਦਿਆਂ ਗੁਰਮਤਿ ਜੁਗਤਿ ਅਨੁਸਾਰ ਜੀਵਨ ਜਿਊਣ ਲਈ ਯਤਨਸ਼ੀਲ ਹੋਣਾ ਪਵੇਗਾ। ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਮੌਕੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਕੁਦਰਤ ਦੀ ਸਾਂਭ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ।

7°C

New York

Partly Cloudy

Humidity: 51%

Wind: 30.58 km/h

  • 20 Nov 2018 8°C 3°C
  • 21 Nov 2018 6°C -1°C