updated 8:42 AM UTC, May 21, 2019
Headlines:

ਪੁੱਕਾ ਦਾ ਵਫਦ ਕੇੰਦਰੀ ਮੰਤਰੀ ਵਿਜੇ ਸਾਂਪਲਾ ਨੂੰ ਮਿਲਿਆ

ਮੋਹਾਲੀ - ਪੰਜਾਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਦਾ ਇੱਕ ਵਫਦ ਡਾ.ਅੰਸ਼ੂ ਕਟਾਰੀਆ, ਪ੍ਰੈਜ਼ੀਡੈਂਟ, ਪੁੱਕਾ ਦੀ ਅਗਵਾਈ ਵਿੱਚ ਸ਼੍ਰੀ ਵਿਜੇ ਸਾਂਪਲਾਂ, ਸਮਾਜਿਕ ਭਲਾਈ ਮੰਤਰੀ ਨੂੰ ਮਿਲਿਆ ਅਤੇ ਪੋਸਟ ਮੈਟਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ 1700 ਕਰੋੜ ਰੁਪਏ ਜਲਦੀ ਜਾਰੀ ਕਰਨ ਦੀ ਅਪੀਲ ਕੀਤੀ। ਸ.ਨਿਰਮਲ ਸਿੰਘ, ਈਟੀਟੀ ਫੈਡਰੇਸ਼ਨ; ਸ਼੍ਰੀ ਜਸਨੀਕ ਸਿੰਘ, ਬੀ.ਐੱਡ ਐਸੋਸਿਏਸ਼ਨ ਵੀ ਇਸ ਮੀਟਿੰਗ ਵਿੱਚ ਹਾਜਿਰ ਸਨ। ਵਿਜੈ ਸਾਂਪਲਾਂ ਨੇ ਇਸ ਵਫਦ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਰਾਜ ਸਰਕਾਰ ਤੋ ਕੰਪਾਇਲ ਕੀਤੇ ਆਡਿਟ ਰਿਪੋਰਟਾਂ ਦੀ ਉਡੀਕ ਕਰ ਰਹੀ ਹੈ, ਜਿਵੇਂ ਹੀ ਰਾਜ ਕਲੀਅਰੈਂਸ ਰਿਪੋਰਟਾਂ ਭੇਜ ਦੇਵੇਗਾ, ਕੇਂਦਰ ਸਰਕਾਰ ਤੋ ਅਗਲੀ ਕਿਸ਼ਤ ਜਾਰੀ ਕੀਤੀ ਜਾਵੇਗੀ। ਇਸ ਦੌਰਾਨ ਕਟਾੀਆ ਨੇ ਰਾਜ ਅਤੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਨੂੰ ਛੇਤੀ ਤੋਂ ਛੇਤੀ ਹੱਲ ਕਰਨ ਲਈ ਕਿਹਾ ਤਾਂਜੋ ਅਨਏਡਿਡ ਕਾਲੇਜਿਸ ਨੂੰ ਵਿੱਤੀ ਸੰਕਟ ਤੋਂ ਬਾਹਰ ਕੱਢਿਆ ਜਾ ਸਕੇ।

New York