updated 8:42 AM UTC, May 21, 2019
Headlines:

ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਦੇ ਪੋਲਿੰਗ ਦਿਨ ਤੋਂ 48 ਘੰਟੇ ਪਹਿਲਾਂ 'ਡਰਾਈ ਡੇਅ' ਦੀ ਹਦਾਇਤ

ਚੰਡੀਗੜ - ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਮੂਹ ਵਿਭਾਗ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿੱਚ ਲੋਕ ਸਭਾ ਚੋਣਾਂ ਦੇ ਵੋਟਾ ਵਾਲੇ ਦਿਨ ਤੋਂ 48 ਘੰਟੇ ਪਹਿਲਾਂ 'ਡਰਾਈ ਡੇਅ' ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਵੋਟਾਂ ਵਾਲੇ ਦਿਨ (19 ਮਈ, 2019) ਤੋਂ 48 ਘੰਟੇ ਪਹਿਲਾਂ ਪੰਜਾਬ ਦੇ ਨਾਲ ਲੱਗਦੇ ਇਲਾਕਿਆਂ ਤੋਂ 3 ਕਿਲੋਮੀਟਰ ਦੇ ਦਾਇਰੇ ਦੇ ਅੰਦਰ ਸ਼ਰਾਬ ਦੀ ਵਿਕਰੀ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ ਜੋ ਕਿ ਪੋਲਿੰਗ ਖਤਮ ਹੋਣ ਦੇ ਸਮੇਂ ਭਾਵ ਸ਼ਾਮ 6 ਵਜੇ ਤੱਕ ਲਾਗੂ ਰਹੇਗੀ। ਇਸ ਤੋਂ ਇਲਾਵਾ ਗੁਆਂਢੀ ਸੂਬਿਆਂ ਦੇ ਪੰਜਾਬ ਨਾਲ ਲੱਗਦੇ 3 ਕਿਲੋਮੀਟਰ ਦੇ ਖੇਤਰਾਂ ਵਿੱਚ ਵੀ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ।

New York