updated 6:36 AM UTC, Oct 19, 2019
Headlines:

ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਹੋਰ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

Featured ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਹੋਰ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਸੂਚਨਾ ਕੇਂਦਰ ਵਿਖੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਇਕਜੁਟਤਾ ਨਾਲ ਸਹਿਯੋਗੀ ਭੂਮਿਕਾ ਨਿਭਾਉਣ ਲਈ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਸਮੂਹ ਅਹੁਦੇਦਾਰਾਂ ਨੇ ਵਚਨਬਧਤਾ ਪ੍ਰਗਟਾਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸ੍ਰੀ ਅਸ਼ੋਕ ਮੋਗਲਾ ਅਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਮੂਹਿਕ ਰੂਪ ਵਿਚ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਇਕ ਸੁਭਾਗਾ ਸਮਾਂ ਹੈ, ਜਿਸ ਨੂੰ ਸਮੂਹ ਨਗਰ ਕੌਂਸਲ ਵੱਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਰਲਮਿਲ ਕੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ ਹੈ ਕਿ ਉਹ ਸਾਰਿਆਂ ਨੂੰ ਏਕਤਾ ਨਾਲ ਗੁਰੂ ਸਾਹਿਬ ਦੇ ਪੁਰਬ ਸਮੇਂ ਸਹਿਯੋਗ ਬਣਨ ਦੀ ਪ੍ਰੇਰਣਾ ਦੇਣ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਅਸ਼ੋਕ ਮੋਗਲਾ ਤੇ ਮੈਂਬਰਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਮੈਂਬਰ ਸ੍ਰੀ ਜੁਗਲ ਕੋਹਲੀ, ਸੰਦੀਪ ਕੌਰ, ਸ੍ਰੀਮਤੀ ਸੁਮਨ ਬਾਲਾ, ਦਵਿੰਦਰ ਕੌਰ, ਸੁਨੀਤਾ ਤੀਰ, ਸ੍ਰੀ ਚਰਨਕਮਲ, ਸ੍ਰੀ ਜਤਿੰਦਰ ਰਾਜੂ, ਸ੍ਰੀਮਤੀ ਵੀਨਾ ਮੰਗਲਾ, ਸ. ਦਿਲਬਾਗ ਸਿੰਘ, ਸ. ਰਵਿੰਦਰ ਸਿੰਘ, ਸ. ਗੁਰਨਾਮ ਸਿੰਘ ਅਤੇ ਹੋਰ ਮੌਜੂਦ ਸਨ।

New York