updated 6:49 AM UTC, Oct 19, 2019
Headlines:

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਸ਼ੇਰਖਾਂ 'ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੇ ਮਾਮਲੇ ਵਿੱਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ

ਚੰਡੀਗੜ - ਫਿਰੋਜਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ 'ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ ਕੀਤੀ ਹੈ।ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਫਿਰੋਜਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ 'ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੀ ਇਹ ਘਟਨਾ ਕਮਿਸ਼ਨ ਦੇ ਧਿਆਨ ਵਿੱਚ ਆਈ ਹੈ, ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ 17 ਸਤੰਬਰ  2019 ਨੂੰ ਰਿਪੋਰਟ ਤਲਬ ਕੀਤੀ ਹੈ।

New York