updated 6:02 AM GMT, Nov 20, 2018
Headlines:

ਡਾਇਬਿਟੀਜ਼ ਦੇ ਮਰੀਜ਼ਾਂ ਲਈ ਬੇਹੱਦ ਫਾਇਦੇਮੰਦ ਹੈ ਸ਼ਕਰਕੰਦੀ

ਸ਼ਕਰਕੰਦੀ ਜਾਂ ਸਵੀਟ ਪਟੈਟੋ ਦਾ ਸੇਵਨ ਸਰਦੀਆਂ 'ਚ ਬਹੁਤ ਹੀ ਫਾਇਦੇਮੰਦ ਹੁੰਦਾ ਹੈ ਕਿਉਂਕਿ ਇਹ ਸਰੀਰ ਨੂੰ ਗਰਮ ਰੱਖਦੀ ਹੈ। ਕੁਝ ਲੋਕ ਇਸ ਨੂੰ ਉਬਾਲ ਕੇ ਤਾਂ ਕੁਝ ਇਸ ਨੂੰ ਚਾਟ ਬਣਾ ਕੇ ਖਾਣਾ ਪਸੰਦ ਕਰਦੇ ਹਨ। ਇਸ 'ਚ ਫਾਈਬਰ, ਐਂਟੀ ਆਕਸੀਡੈਂਟ, ਵਿਟਾਮਿਨ ਅਤੇ ਹੋਰ ਪੋਸ਼ਕ ਤੱਤ ਮੌਜੂਦ ਹੁੰਦੇ ਹਨ , ਜੋ ਸਰੀਰ ਨੂੰ ਗੰਭੀਰ ਬੀਮਾਰੀ ਤੋਂ ਬਚਾਉਣ 'ਚ ਮਦਦ ਕਰਦੇ ਹਨ। ਅੱਜ ਅਸੀਂ ਤੁਹਾਨੂੰ ਸ਼ਕਰਕੰਦੀ ਦੇ ਅਜਿਹੇ ਫਾਇਦੇ ਦੱਸਣ ਜਾ ਰਹੇ ਹਾਂ ਜਿਸ ਨੂੰ ਜਾਣ ਕੇ ਤੁਸੀਂ ਵੀ ਇਸ ਦਾ ਸੇਵਨ ਸ਼ੁਰੂ ਕਰ ਦੇਵੋਗੇ। 1. ਡਾਇਬਿਟੀਜ਼ 'ਚ ਫਾਇਦੇਮੰਦ - ਜੇਕਰ ਤੁਹਾਨੂੰ ਡਾਇਬਿਟੀਜ਼ ਹੈ ਤਾਂ ਸ਼ਕਰਕੰਦੀ ਦਾ ਸੇਵਨ ਕਰੋ। ਇਸ 'ਚ ਸਲੋ ਕਾਰਬੋਹਾਈਡ੍ਰੇਟਸ ਹੁੰਦੇ ਹਨ ਜੋ ਬਲੱਡ ਸ਼ੂਗਰ ਨੂੰ ਇਕਦਮ ਤੋਂ ਨਹੀਂ ਵਧਾਉਂਦੇ ਅਤੇ ਉਨ੍ਹਾਂ ਨੂੰ ਕੰਟਰੋਲ 'ਚ ਰੱਖਦੇ ਹਨ। 2. ਅਸਥਮਾ ਰੋਗੀ ਲਈ ਫਾਇਦੇਮੰਦ - ਨੱਕ, ਸਾਹ ਵਾਲੀ ਨਲੀ ਅਤੇ ਫੇਫੜਿਆਂ 'ਚ ਕਫ ਜੰਮਣ ਨਾਲ ਅਸਥਮਾ ਰੋਗੀਆਂ ਨੂੰ ਕਾਫੀ ਪ੍ਰੇਸ਼ਾਨੀ ਹੁੰਦੀ ਹੈ। ਅਜਿਹੇ 'ਚ ਰੋਜ਼ 1 ਸ਼ਕਰਕੰਦੀ ਉਬਾਲ ਕੇ ਖਾਣ ਨਾਲ ਕਫ ਦੀ ਸਮੱਸਿਆ ਦੂਰ ਹੋ ਜਾਂਦੀ ਹੈ ਅਤੇ ਅਸਥਮਾ ਰੋਗੀ ਨੂੰ ਆਰਾਮ ਮਿਲਦਾ ਹੈ। 3. ਮਸਲਸ ਅਤੇ ਵਜ਼ਨ ਵਧਾਏ - ਇਸ 'ਚ ਬਹੁਤ ਜ਼ਿਆਦਾ ਮਾਤਰਾ 'ਚ ਸਟਾਰਚ ਹੁੰਦਾ ਹੈ ਜਿਸ ਨਾਲ ਮਸਲਸ ਵਧਾਉਣ 'ਚ ਵੀ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਇਸ 'ਚ ਮੌਜੂਦ ਵਿਟਾਮਿਨ, ਖਣਿਜ ਅਤੇ ਪ੍ਰੋਟੀਨ ਵਜ਼ਨ ਵਧਾਉਣ 'ਚ ਵੀ ਸਹਾਈ ਹੁੰਦੇ ਹਨ। 4. ਦਿਲ ਦੀਆਂ ਬੀਮਾਰੀਆਂ ਤੋਂ ਬਚਾਅ - ਰੋਜ਼ਾਨਾ 1 ਸ਼ਕਰਕੰਦੀ ਦੀ ਵਰਤੋਂ ਜ਼ਰੂਰ ਕਰੋ ਕਿਉਂਕਿ ਇਸ 'ਚ ਕਾਪਰ ਵਿਟਾਮਿਨ ਬੀ 6 ਹੁੰਦਾ ਹੈ, ਜੋ ਕੋਲੈਸਟਰੋਲ ਲੈਵਲ ਨੂੰ ਕੰਟਰੋਲ 'ਚ ਰੱਖਦਾ ਹੈ। ਇਸ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਤੋਂ ਵੀ ਬਚੇ ਰਹਿੰਦੇ ਹੋ। 5. ਬਲੱਡ ਸੈਲਸ ਦਾ ਕਰਦਾ ਹੈ ਨਿਰਮਾਣ - ਸ਼ਕਰਕੰਦੀ 'ਚ ਭਰਪੂਰ ਮਾਤਰਾ 'ਚ ਆਇਰਨ ਹੁੰਦਾ ਹੈ ਜਿਸ ਨਾਲ ਨਾ ਸਿਰਫ ਸਰੀਰ ਨੂੰ ਐਨਰਜੀ ਮਿਲਦੀ ਹੈ ਸਗੋਂ ਇਹ ਬਲੱਡ ਸੈਲਸ ਵਧਾਉਣ 'ਚ ਵੀ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਸ ਦਾ ਸੇਵਨ ਸਰੀਰ 'ਚ ਆਇਰਨ ਦੀ ਕਮੀ ਨੂੰ ਦੂਰ ਕਰਦਾ ਹੈ। 6. ਫਾਈਬਰ ਦਾ ਚੰਗਾ ਸਰੋਤ - ਇਹ ਫਾਈਬਰ ਦਾ ਸਭ ਤੋਂ ਚੰਗਾ ਸਰੋਤ ਹੈ। ਇਸ ਤੋਂ ਇਲਾਵਾ ਇਸ 'ਚ ਵਿਟਾਮਿਨਸ, ਆਇਰਨ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵੀ ਕਾਫੀ ਮਾਤਰਾ 'ਚ ਮੌਜੂਦ ਹੁੰਦਾ ਹੈ ਜੋ ਕਿ ਤੁਹਾਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ।

8°C

New York

Partly Cloudy

Humidity: 58%

Wind: 37.01 km/h

  • 20 Nov 2018 8°C 3°C
  • 21 Nov 2018 6°C -1°C