updated 7:22 AM UTC, Mar 23, 2019
Headlines:

ਰੋਜ਼ਾਨਾ ਪਾਲਕ ਦਾ ਜੂਸ ਪੀਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

ਪਾਲਕ 'ਚ ਸਰੀਰਕ ਵਿਕਾਸ ਲਈ ਲਗਭਗ ਸਾਰੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਮਿਨਰਲਸ, ਵਿਟਾਮਿਨ ਅਤੇ ਦੂਜੇ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਪਾਲਕ ਇਕ ਸੂਪਰ ਫੂਡ ਹੈ। ਪਾਲਕ 'ਚ ਵਿਟਾਮਿਨ ਏ, ਸੀ,ਈ, ਕੇ ਅਤੇ ਬੀ ਕੰਪਲੈਕਸ ਚੰਗੀ ਮਾਤਰਾ 'ਚ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਇਸ 'ਚ ਮੈਗਨੀਜ, ਕੈਰੋਟੀਨ, ਆਇਰਨ, ਆਇਓਡੀਨ, ਕੈਲਸ਼ੀਅਮ, ਮੈਗਨੀਸ਼ੀਅਮ, ਪੋਟਾਸ਼ੀਅਮ, ਸੋਡੀਅਮ, ਫਾਸਫੋਰਸ ਅਤੇ ਜ਼ਰੂਰੀ ਅਮੀਨੋ ਐਸਿਡ ਵੀ ਮੌਜੂਦ ਹੁੰਦੇ ਹਨ। ਆਮਤੌਰ 'ਤੇ ਲੋਕ ਪਾਲਕ ਨੂੰ ਸਬਜ਼ੀ ਬਣਾ ਕੇ ਜਾਂ ਫਿਰ ਪਰੌਂਠੇ ਦੇ ਰੂਪ 'ਚ ਖਾਣਾ ਪਸੰਦ ਕਰਦੇ ਹਨ ਪਰ ਜੇਕਰ ਤੁਹਾਨੂੰ ਪਾਲਕ ਦਾ ਪੂਰਾ ਫਾਇਦਾ ਚਾਹੀਦਾ ਹੈ ਤਾਂ ਪਾਲਕ ਦਾ ਜੂਸ ਪੀਣ ਸਭ ਤੋਂ ਜ਼ਿਆਦਾ ਚੰਗਾ ਵਿਕਲਪ ਹੈ। 1. ਖੂਨ ਦੀ ਕਮੀ ਦੂਰ - ਪਾਲਕ 'ਚ ਆਇਰਨ ਦੀ ਭਰਪੂਰ ਮਾਤਰਾ ਮੌਜੂਦ ਹੁੰਦੀ ਹੈ। ਰੋਜ਼ਾਨਾ ਇਸ ਦਾ ਜੂਸ ਪੀਣ ਨਾਲ ਸਰੀਰ 'ਚ ਹੀਮੋਗਲੋਬਿਨ ਦੀ ਕਮੀ ਨਹੀਂ ਹੁੰਦੀ,ਜਿਨ੍ਹਾਂ ਲੋਕਾਂ ਦੇ ਸਰੀਰ 'ਚ ਖੂਨ ਦੀ ਕਮੀ ਮੌਜੂਦ ਹੁੰਦੀ ਹੈ। ਉਨ੍ਹਾਂ ਨੂੰ ਹਰ ਦਿਨ ਪਾਲਕ ਦੀ ਵਰਤੋਂ ਕਰਨੀ ਚਾਹੀਦੀ ਹੈ। ਲਗਾਤਾਰ ਪਾਲਕ ਦੀ ਵਰਤੋਂ ਕਰਨ ਨਾਲ ਫਾਇਦਾ ਮਿਲੇਗਾ। 2. ਬਲੱਡ ਪ੍ਰੈਸ਼ਰ ਕੰਟਰੋਲ ਕਰੇ - ਪਾਲਕ 'ਚ ਪੋਟਾਸ਼ੀਅਮ ਦੀ ਮਾਤਰਾ ਭਰਪੂਰ ਹੁੰਦੀ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ, ਜਿਸ ਨਾਲ ਦਿਲ ਦੇ ਰੋਗਾਂ ਤੋਂ ਵੀ ਬਚਾਅ ਰਹਿੰਦਾ ਹੈ। 3. ਮੋਟਾਪਾ ਘੱਟ ਕਰੇ - ਪਾਲਕ ਖਾਣ ਨਾਲ ਮੋਟਾਪਾ ਦੂਰ ਹੋ ਜਾਂਦਾ ਹੈ। ਪਾਲਕ 'ਚ ਗਾਜਰ ਦਾ ਜੂਸ ਮਿਲਾ ਕੇ ਪੀਣ ਨਾਲ ਸਰੀਰ ਨੂੰ ਪੋਸ਼ਕ ਤੱਤ ਮਿਲਦੇ ਹਨ। ਇਸ ਨਾਲ ਸਰੀਰ ਦੀ ਵਾਧੂ ਚਰਬੀ ਘੱਟ ਹੋਣ ਲੱਗਦੀ ਹੈ ਅਤੇ ਕਮਜ਼ੋਰੀ ਵੀ ਨਹੀਂ ਆਉਂਦੀ। 4. ਗਰਭ ਅਵਸਥਾ 'ਚ ਫਾਇਦੇਮੰਦ - ਅਕਸਰ ਇਸ ਅਵਸਥਾ 'ਚ ਔਰਤਾਂ ਦੇ ਸਰੀਰ 'ਚ ਫਾਲਿਕ ਐਸਿਡ ਦੀ ਕਮੀ ਹੋ ਜਾਂਦੀ ਹੈ। ਇਸ ਦੀ ਕਮੀ ਨੂੰ ਦੂਰ ਕਰਨ ਲਈ ਪਾਲਕ ਖਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪਾਲਕ 'ਚ ਕੈਲਸ਼ੀਅਮ ਦੀ ਵੀ ਭਰਪੂਰ ਮਾਤਰਾ ਮੌਜੂਦ ਹੁੰਦੀ ਹੈ। ਇਹ ਗਰਭਵਤੀ ਔਰਤਾਂ ਲਈ ਬੇਹੱਦ ਫਾਇਦੇਮੰਦ ਹੁੰਦੀ ਹੈ। 5. ਪਾਚਨ ਕਿਰਿਆ ਨੂੰ ਠੀਕ ਕਰੇ - ਪਾਚਨ ਕਿਰਿਆ ਨੂੰ ਦਰੁਸਤ ਰੱਖਣ ਲਈ ਵੀ ਪਾਲਕ ਦਾ ਜੂਸ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ ਇਹ ਸਰੀਰ ਦੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ 'ਚ ਮਦਦਗਾਰ ਹੈ। ਇਸ ਤੋਂ ਇਲਾਵਾ ਇਹ ਕਬਜ਼ ਦੀ ਸਮੱਸਿਆ ਨੂੰ ਵੀ ਦੂਰ ਕਰਨ ਦਾ ਕੰਮ ਕਰਦਾ ਹੈ। 6. ਹੱਡੀਆਂ ਮਜ਼ਬੂਤ ਕਰੇ - ਪਾਲਕ 'ਚ ਵਿਟਾਮਿਨ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ ਅਜਿਹੇ 'ਚ ਪਾਲਕ ਦਾ ਜੂਸ ਪੀਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

5°C

New York

Sunny

Humidity: 49%

Wind: 22.53 km/h

  • 03 Jan 2019 7°C 3°C
  • 04 Jan 2019 8°C 1°C