updated 7:22 AM UTC, Mar 23, 2019
Headlines:

ਕਾਲੀ ਮਿਰਚ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਕਰਦੀ ਹੈ ਜੜ੍ਹ ਤੋਂ ਖਤਮ

ਨਵੀਂ ਦਿੱਲੀ - ਕਾਲੀ ਮਿਰਚ ਦੀ ਵਰਤੋਂ ਖਾਣੇ ਦਾ ਸੁਆਦ ਵਧਾਉਣ ਲਈ ਕੀਤੀ ਜਾਂਦੀ ਹੈ ਪਰ ਖਾਣੇ ਦੇ ਸੁਆਦ ਤੋਂ ਇਲਾਵਾ ਕਾਲੀ ਮਿਰਚ ਕਈ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਵੀ ਮਦਦ ਕਰਦੀ ਹੈ। ਸਿਹਤ ਅਤੇ ਗੁਣਾਂ ਨਾਲ ਭਰਪੂਰ ਕਾਲੀ ਮਿਰਚ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਆਓ ਜਾਣਦੇ ਹਾਂ ਕਾਲੀ ਮਿਰਚ ਖਾਣ ਨਾਲ ਕਿਹੜੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕਦਾ ਹੈ। 1. ਸਰਦੀ-ਜ਼ੁਕਾਮ - 2 ਗ੍ਰਾਮ ਕਾਲੀ ਮਿਰਚ ਦੇ ਪਾਊਡਰ ਨੂੰ ਗੁੜ ਵਿਚ ਮਿਲਾ ਕੇ ਖਾਣ ਨਾਲ ਸਰਦੀ ਜੁਕਾਮ ਤੋਂ ਰਾਹਤ ਮਿਲਦੀ ਹੈ।ਇਸ ਤੋਂ ਇਲਾਵਾ ਕਾਲੀ ਮਿਰਚ ਦੇ ਪਾਊਡਰ ਨੂੰ ਸੁੰਘਣ ਨਾਲ ਵਾਰ-ਵਾਰ ਛਿੱਕਣ ਅਤੇ ਸਿਰਦਰਦ ਦੀ ਸਮੱਸਿਆ ਠੀਕ ਹੋ ਜਾਂਦੀ ਹੈ। 2. ਅੱਖਾਂ ਦੇ ਰੋਗ - ਰੋਜ਼ਾਨਾ ਕਾਲੀ ਮਿਰਚ ਨੂੰ ਘਿਉ ਅਤੇ ਸ਼ੱਕਰ ਵਿਚ ਮਿਲਾ ਕੇ ਖਾਣ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ ਨਾਲ ਹੀ ਇਸ ਨਾਲ ਜੁੜੇ ਰੋਗ ਵੀ ਦੂਰ ਹੋ ਜਾਂਦੇ ਹਨ। 3. ਨਕਸੀਰ ਫੁੱਟਣਾ - ਨਕਸੀਰ ਦੇ ਫੁੱਟਣ 'ਤੇ ਇਸ ਨੂੰ ਰੋਕਣ ਲਈ ਕਾਲੀ ਮਿਰਚ ਨੂੰ ਪੀਸ ਕੇ ਦਹੀਂ ਅਤੇ ਗੁੜ 'ਚ ਮਿਲਾ ਕੇ ਖਾਓ। ਇਸ ਨਾਲ ਖੂਨ ਵਹਿਣਾ ਬੰਦ ਹੋ ਜਾਵੇਗਾ। 4. ਯਾਦਦਾਸ਼ਤ ਤੇਜ਼ - ਰੋਜ਼ਾਨਾ ਸਵੇਰੇ ਕਾਲੀ ਮਿਰਚ ਵਿਚ ਮੱਖਣ ਅਤੇ ਮਿਸ਼ਰੀ ਮਿਲਾ ਕੇ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। 5. ਪੇਟ ਦੀਆਂ ਬੀਮਾਰੀਆਂ - ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ 1 ਗ੍ਰਾਮ ਕਾਲੀ ਮਿਰਚ ਵਿਚ ਪਾਊਡਰ ਨੂੰ ਨਿੰਬੂ ਅਤੇ ਅਦਰਕ ਦੇ ਰਸ ਵਿਚ ਮਿਲਾ ਕੇ ਪੀਓ। 6. ਸਰਦੀ ਵਿਚ ਫਾਇਦੇਮੰਦ - ਸਰਦੀ ਵਿਚ ਸਰੀਰ ਨੂੰ ਗਰਮ, ਕਫ ਅਤੇ ਛਾਤੀ ਨੂੰ ਠੀਕ ਕਰਨ ਲਈ ਕਾਲੀ ਮਿਰਚ ਨੂੰ ਚਾਹ ਜਾਂ ਦੁੱਧ ਵਿਚ ਮਿਲਾ ਕੇ ਪੀ ਸਕਦੇ ਹੋ। 7. ਸਰੀਰ ਨੂੰ ਐਨਰਜੀ - ਸਰਦੀ ਵਿਚ ਕਾਲੀ ਮਿਰਚ ਦੀ ਗਰਮ ਪਾਣੀ ਨਾਲ ਵਰਤੋਂ ਕਰਨ ਨਾਲ ਸਰੀਰ ਨੂੰ ਐਨਰਜੀ ਮਿਲਦੀ ਹੈ। ਇਸ ਦੀ ਤਾਸੀਰ ਗਰਮ ਹੋਣ ਕਾਰਨ ਇਹ ਸਰੀਰ ਦੀ ਪ੍ਰਤਿਰੋਧਕ ਦੀ ਮਾਤਰਾ ਨੂੰ ਵਧਾਉਂਦੀ ਹੈ। 8. ਐਸੀਡਿਟੀ - ਐਸੀਡਿਟੀ, ਖਾਂਸੀ, ਖੱਟੇ ਡਕਾਰ, ਗਲੇ ਵਿਚ ਇਨਫੈਕਸ਼ਨ ਨੂੰ ਦੂਰ ਕਰਨ ਲਈ ਇਕ ਕੱਪ ਪਾਣੀ ਵਿਚ ਕਾਲੀ ਮਿਰਚ, ਨਿੰਬੂ ਦਾ ਰਸ, ਕਾਲਾ ਨਮਕ ਮਿਲਾ ਕੇ ਗਰਮ ਪਾਣੀ ਨਾਲ ਪੀ ਲਓ।

5°C

New York

Sunny

Humidity: 49%

Wind: 22.53 km/h

  • 03 Jan 2019 7°C 3°C
  • 04 Jan 2019 8°C 1°C