updated 12:10 PM UTC, Apr 22, 2019
Headlines:

ਤਰ ਕਰਦਾ ਹੈ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ

ਗਰਮੀਆਂ ਦੇ ਮੌਸਮ 'ਚ ਲੋਕ ਤਰ ਦਾ ਸਲਾਦ ਬਹੁਤ ਹੀ ਸ਼ੌਂਕ ਨਾਲ ਖਾਂਦੇ ਹਨ। ਗਰਮੀ ਦੇ ਮੌਸਮ 'ਚ ਤਰ ਦੀ ਮੰਗ ਬਹੁਤ ਜ਼ਿਆਦਾ ਹੁੰਦੀ ਹੈ ਕਿਉਂਕਿ ਇਸ 'ਚ ਕੈਲਸ਼ੀਅਮ, ਫਾਸਫੋਰਸ, ਸੋਡੀਅਮ ਅਤੇ ਮੈਗਨੀਸ਼ੀਅਮ ਭਰਪੂਰ ਮਾਤਰਾ 'ਚ ਹੁੰਦਾ ਹੈ। ਇਸ ਨੂੰ ਖਾਣ ਨਾਲ ਸਰੀਰ 'ਚ ਪਾਣੀ ਦੀ ਕਮੀ ਨਹੀਂ ਹੁੰਦੀ। ਅੱਜ ਅਸੀਂ ਤੁਹਾਨੂੰ ਉਨ੍ਹਾਂ ਬਾਰੇ ਦੱਸਣ ਜਾ ਰਹੇ ਹਾਂ ਤਾਂ ਆਓ ਜਾਣਦੇ ਹਾਂ ਤਰ ਖਾਣ ਨਾਲ ਕਿਹੜੀਆਂ-ਕਿਹੜੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ।
1.ਪਾਣੀ ਦੀ ਕਮੀ ਨੂੰ ਪੂਰਾ ਕਰੇ - ਗਰਮੀਆਂ 'ਚ ਅਕਸਰ ਲੋਕਾਂ ਦੇ ਸਰੀਰ 'ਚ ਪਾਣੀ ਦੀ ਕਮੀ ਹੋ ਜਾਂਦੀ ਹੈ। ਸਰੀਰ 'ਚ ਪਾਣੀ ਦੀ ਮਾਤਰਾ ਨੂੰ ਪੂਰਾ ਕਰਨ ਲਈ ਰੋਜ਼ਾਨਾ ਤਰ ਖਾਣੀ ਸ਼ੁਰੂ ਕਰੋ। ਇਸ ਨੂੰ ਖਾਣ ਨਾਲ ਸਰੀਰ 'ਚੋਂ ਜ਼ਹਿਰੀਲੇ ਪਦਾਰਥ ਬਾਹਰ ਨਿਕਲ ਜਾਂਦੇ ਹਨ।
2. ਮੋਟਾਪਾ ਦੂਰ ਕਰੇ - ਜੋ ਲੋਕ ਜਲਦੀ ਆਪਣਾ ਭਾਰ ਘਟਾਉਣਾ ਚਾਹੁੰਦੇ ਹਨ ਉਨ੍ਹਾਂ ਲਈ ਤਰ ਬਹੁਤ ਹੀ ਫਾਇਦੇਮੰਦ ਹੁੰਦੀ ਹੈ। ਇਸ 'ਚ ਫਾਈਬਰ ਦੀ ਭਰਪੂਰ ਮਾਤਰਾ ਮੌਜੂਦ ਹੁੰਦੀ ਹੈ, ਜੋ ਭਾਰ ਨੂੰ ਕੰਟਰੋਲ 'ਚ ਰੱਖਣ ਦਾ ਕੰਮ ਕਰਦੀ ਹੈ।
3. ਦਿਮਾਗ ਦੀ ਗਰਮੀ ਦੂਰ ਕਰੇ - ਗਰਮੀਆਂ ਦੇ ਮੌਸਮ 'ਚ ਕਈ ਵਾਰ ਦਿਮਾਗ 'ਚ ਗਰਮੀ ਹੋ ਜਾਂਦੀ ਹੈ। ਇਸ ਨਾਲ ਵਿਅਕਤੀ ਚਿੜਚਿੜਾ ਉਦਾਸ ਹੋਣ ਲੱਗਦਾ ਹੈ। ਦਿਮਾਗ ਦੀ ਗਰਮੀ ਮਿਟਾਉਣ ਅਤੇ ਠੰਡਕ ਪਹੁੰਚਾਉਣ ਲਈ ਤਕ ਦੇ ਬੀਜਾਂ ਦੀ ਠੰਡਾਈ ਦੇ ਰੂਪ 'ਚ ਵਰਤੋਂ ਕਰੋ।
4. - ਮਜ਼ਬੂਤ ਪਾਚਨਤੰਤਰ  - ਸਿਹਤਮੰਦ ਰਹਿਣ ਲਈ ਪੇਟ ਦਾ ਸਿਹਤਮੰਦ ਰਹਿਣਾ ਬਹੁਤ ਜ਼ਰੂਰੀ ਹੁੰਦਾ ਹੈ, ਜੇ ਪੇਟ 'ਚ ਗੜਬੜੀ ਹੋਵੇ ਤਾਂ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਘੇਰ ਲੈਂਦੀਆਂ ਹਨ। ਅੱਜਕਲ ਜ਼ਿਆਦਾਤਰ ਲੋਕਾਂ ਨੂੰ ਕਬਜ਼, ਐਸੀਡਿਟੀ, ਛਾਤੀ 'ਚ ਜਲਣ ਜਾਂ ਗੈਸ ਵਰਗੀਆਂ ਸਮੱਸਿਆਵਾਂ ਰਹਿੰਦੀਆਂ ਹਨ। ਇਸ ਤੋਂ ਰਾਹਤ ਪਾਉਣ ਲਈ ਰੋਜ਼ਾਨਾ ਤਰ ਦੀ ਵਰਤੋਂ ਕਰੋ। ਲਗਾਤਾਰ ਤਰ ਖਾਣ ਨਾਲ ਕੁਝ ਹੀ ਦਿਨਾਂ 'ਚ ਪਾਚਨਤੰਤਰ ਮਜ਼ਬੂਤ ਹੋਣ ਲੱਗਦਾ ਹੈ।

5°C

New York

Sunny

Humidity: 49%

Wind: 22.53 km/h

  • 03 Jan 2019 7°C 3°C
  • 04 Jan 2019 8°C 1°C