updated 6:27 AM UTC, Jul 20, 2019
Headlines:

ਅਸ਼ਵਨੀ ਨੂੰ 12 ਲੱਖ ਰੁਪਏ ਦਾ ਜੁਰਮਾਨਾ

ਨਵੀਂ ਦਿੱਲੀ - ਕਿੰਗਜ਼ ਇਲੈਵਨ ਪੰਜਾਬ ਦੇ ਕਪਤਾਨ ਆਰ ਅਸ਼ਵਿਨ ਨੂੰ ਦਿੱਲੀ ਕੈਪੀਟਲਜ਼ ਖ਼ਿਲਾਫ਼ ਸ਼ਨਿੱਚਰਵਾਰ ਨੂੰ ਹੋਏ ਮੈਚ ਦੌਰਾਨ ਧੀਮੀ ਓਵਰ ਗਤੀ ਕਾਰਨ 12 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ। ਆਈਪੀਐਲ ਨੇ ਇੱਕ ਬਿਆਨ ਵਿੱਚ ਕਿਹਾ, ‘‘ਇਹ ਆਈਪੀਐਲ ਦੇ ਜ਼ਾਬਤੇ ਤਹਿਤ ਉਸ ਦੀ ਟੀਮ ਦਾ ਪਹਿਲਾ ਅਪਰਾਧ ਸੀ, ਇਸ ਲਈ ਅਸ਼ਵਿਨ ਨੂੰ 12 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ।’’ ਇਸ ਤੋਂ ਪਹਿਲਾਂ ਮੌਜੂਦਾ ਸੈਸ਼ਨ ਵਿੱਚ ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ, ਰੌਇਲ ਚੈਲੰਜਰਜ਼ ਬੰਗਲੌਰ ਦੇ ਕਪਤਾਨ ਵਿਰਾਟ ਕੋਹਲੀ ਅਤੇ ਰਾਜਸਥਾਨ ਰੌਇਲਜ਼ ਦੇ ਸਾਬਕਾ ਕਪਤਾਨ ਅਜਿੰਕਿਆ ਰਹਾਣੇ ਨੂੰ ਵੀ ਜੁਰਮਾਨਾ ਕੀਤਾ ਜਾ ਚੁੱਕਾ ਹੈ।

New York