updated 6:33 AM GMT, Jan 21, 2019
Headlines:

ਸੂਬੇ ਵਿੱਚ 11189151 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ - ਪੰਜਾਬ ਵਿੱਚ 3 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 11189151 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ । ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 11110212 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 78939 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।ਪਨਗ੍ਰੇਨ ਵੱਲੋਂ 3820260 ਟਨ, ਮਾਰਕਫੈੱਡ ਵੱਲੋਂ 2568109 ਟਨ ਅਤੇ ਪਨਸਪ ਵੱਲੋਂ 2282713 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1088342 ਟਨ ਅਤੇ 1159828 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 190960 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

5°C

New York

Sunny

Humidity: 49%

Wind: 22.53 km/h

  • 03 Jan 2019 7°C 3°C
  • 04 Jan 2019 8°C 1°C