updated 6:40 AM GMT, Feb 19, 2019
Headlines:

ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ- ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਮਲੇਰਕੋਟਲਾ, ਜਿਲਾ ਸੰਗਰੂਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਜੇ.ਈ ਜਗਤਾਰ ਸਿੰਘ ਨੂੰ ਸ਼ਿਕਾਇਤਕਰਤਾ ਮੰਗਲਜੀਤ ਸਿੰਘ ਵਾਸੀ ਪਿੰਡ ਸੰਗਾਲੀ, ਜਿਲਾ ਸੰਗਰੂਰ ਦੀ ਸ਼ਿਕਾਇਤ 'ਤੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਦਾਣਾ ਮੰਡੀ ਵਿਖੇ ਲੱਗੇ ਬਿਜਲੀ ਦੇ ਖਰਾਬ ਹੋਏ ਟਰਾਂਸਫਾਰਮਰ ਨੂੰ ਬਦਲਣ ਬਦਲੇ ਜੇ.ਈ 5,000 ਰੁਪਏ ਦੀ ਮੰਗ ਕਰ ਰਿਹਾ ਹੈ। ਦੱਸਣਯੋਗ ਹੈ ਕਿ ਦੋਸ਼ੀ ਜੇ.ਈ ਉਕਤ ਟਰਾਂਸਫਾਰਮਰ ਨੂੰ ਬਦਲਣ ਬਦਲੇ ਪਹਿਲਾਂ ਹੀ 2000 ਰੁਪਏ ਪਹਿਲੀ ਕਿਸ਼ਤ ਵਜੋਂ ਹਾਸਲ ਕਰ ਚੁੱਕਾ ਸੀ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

5°C

New York

Sunny

Humidity: 49%

Wind: 22.53 km/h

  • 03 Jan 2019 7°C 3°C
  • 04 Jan 2019 8°C 1°C