updated 6:33 AM GMT, Jan 21, 2019
Headlines:

ਵਿਜੀਲੈਂਸ ਬਿਊਰੋ ਵੱਲੋਂ ਮਿਲਾਵਟ ਰੋਕਣ ਲਈ ਸਿਹਤ ਅਧਿਕਾਰੀਆਂ ਨਾਲ ਮਿਲ ਕੇ ਮਿਠਾਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਮਿਲਾਵਟਖੋਰੀ ਦੇ ਦੋਸ਼ੀਆਂ ਵਿਰੁੱਧ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਹੋਵੇਗੀ ਕਾਰਵਾਈ : ਉਪਲ ਚੰਡੀਗੜ - ਮਿਠਾਈ ਅਤੇ ਖਾਣ ਵਾਲੇ ਪਦਾਰਥਾਂ ਵਿਚ ਹੋ ਰਹੀ ਮਿਲਾਵਟ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਭਰ ਵਿਚ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ ਮਿਠਾਈ ਵਾਲੀਆਂ ਦੁਕਾਨਾਂ ਉਪਰ ਸਿਹਤ ਅਤੇ ਖੁਰਾਕ ਸੁਰੱਖਿਆ ਅਫਸਰਾਂ ਦੇ ਸਹਿਯੋਗ ਨਾਲ ਅਚਨਚੇਤ ਸਾਂਝੀ ਚੈਕਿੰਗ ਕੀਤੀ ਅਤੇ ਖੁਰਾਕੀ ਵਸਤਾਂ ਦੇ ਨਮੂਨੇ ਇਕੱਠੇ ਕੀਤੇ। ਖੁਲਾਸਾ ਕਰਦਿਆਂ ਚੀਫ ਡਾਇਰੈਕਟਰ ਕਮ ਏਡੀਜੀਪੀ ਵਿਜੀਲੈਂਸ ਬਿਊਰੋ ਬੀ.ਕੇ. ਉਪਲ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੇ ਅੱਜ ਸਿਹਤ ਅਧਿਕਾਰੀਆਂ ਅਤੇ ਖੁਰਾਕ ਸੁਰੱਖਿਆ ਅਧਿਕਾਰੀਆਂ ਨਾਲ ਮਿਲ ਕੇ ਮਿਠਾਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਖੋਆ, ਚਮਚੰਮ, ਕਲਾਕੰਦ, ਗੁਲਾਬ ਜਾਮਨ, ਬਰਫੀ, ਲੱਡੂ, ਪੈਟੀਜ਼ ਅਤੇ ਪਨੀਰ ਵਰਗੀਆਂ ਵਸਤਾਂ ਦੇ ਨਮੂਨੇ ਇਕੱਠੇ ਕੀਤੇ।ਉਨਾਂ ਕਿਹਾ ਕਿ ਮਿਠਾਈ ਦੀਆਂ ਦੁਕਾਨਾਂ ਤੋਂ ਇਕੱਤਰ ਕੀਤੇ ਨਮੂਨੇ ਰਾਜ ਦੇ ਖੁਰਾਕ ਪਰਖ ਪ੍ਰਯੋਗਸ਼ਾਲਾ ਵਿਚ ਪਰਖ ਲਈ ਭੇਜੇ ਜਾਣਗੇ। ਉਨਾਂ ਕਿਹਾ ਕਿ ਜਿਹੜੇ ਲੋਕ ਖਾਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਦੇ ਦੋਸ਼ੀ ਪਾਏ ਗਏ ਉਨਾਂ ਵਿਰੁੱਧ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਉੱਪਲ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦਾ ਸਾਰਾ ਸਟਾਫ ਤਿਉਹਾਰਾਂ ਦੇ ਮੌਸਮ ਦੌਰਾਨ ਮਿਠਾਈ ਦੀਆਂ ਦੁਕਾਨਾਂ ਵਿਚ ਹੁੰਦੀ ਮਿਲਾਵਟ ਨੂੰ ਰੋਕਣ ਲਈ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰ ਰਿਹਾ ਹੈ।

5°C

New York

Sunny

Humidity: 49%

Wind: 22.53 km/h

  • 03 Jan 2019 7°C 3°C
  • 04 Jan 2019 8°C 1°C