updated 7:55 AM UTC, Apr 20, 2019
Headlines:

ਪਨਬੱਸ ਵੱਲੋਂ ਜਲੰਧਰ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਨੈਸ਼ਨਲ ਟੂਰਿਸਟ ਪਰਮਿਟ ਵਾਲੀਆਂ ਬੱਸਾਂ ਦੀ ਸੇਵਾ ਦੀ ਹੋਵੇਗੀ ਸ਼ੁਰੂਆਤ: ਅਰੁਣਾ ਚੌਧਰੀ

ਐਨ.ਆਰ.ਆਈ. ਭਾਈਚਾਰੇ ਨੂੰ ਸਹੂਲਤ ਦੇਣ ਹਿੱਤ 2 ਦਿਨਾਂ ਵਿੱਚ ਸ਼ੁਰੂ ਹੋਵੇਗੀ ਇਹ ਸੇਵਾ: ਟਰਾਂਸਪੋਰਟ ਮੰਤਰੀ ਚੰਡੀਗੜ੍ਹ - ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਤੇ ਯੋਗ ਅਗਵਾਈ ਵਾਲੀ ਸਰਕਾਰ ਵੱਲੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ ਵਾਲੇ ਲੋਕਾਂ ਵਿਸ਼ੇਸ਼ ਤੌਰ 'ਤੇ ਐਨ.ਆਰ.ਆਈ ਭਾਈਚਾਰੇ ਨੂੰ ਪਰੇਸ਼ਾਨੀ ਮੁਕਤ ਟਰਾਂਸਪੋਰਟ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੇਵਲ 2 ਦਿਨਾਂ ਦੇ ਅੰਦਰ ਨੈਸ਼ਨਲ ਪਰਮਿਟ ਹੋਲਡਰ ਪਨਬੱਸ ਦੀਆਂ ਇਨ੍ਹਾਂ ਬੱਸਾਂ ਦੀਆਂ ਸੇਵਾਵਾਂ ਜਲੰਧਰ ਤੋਂ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਸ਼ੁਰੂ ਕਰ ਦਿੱਤੀਆਂ ਜਾਣਗੀਆਂ । ਸਫ਼ਰ ਕਰਨ ਵਾਲੇ ਯਾਤਰੀ ਸਿਰਫ 1100 ਰੁਪਏ ਪ੍ਰਤੀ ਵਿਅਕਤੀ ਦੇ ਨਿਗੁਣੇ ਜਿਹੇ ਕਿਰਾਏ ਵਿੱਚ ਇਹ ਸੇਵਾਵਾਂ ਹਾਸਲ ਕਰ ਸਕਣਗੇ।ਟਰਾਂਸਪੋਰਟ ਮੰਤਰੀ, ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਨੇ ਦੱਸਿਆ ਕਿ ਪਨਬੱਸ ਵੱਲੋਂ ਵੌਲਵੋ ਬੱਸਾਂ ਦੀ ਸੇਵਾ ਜਲੰਧਰ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਚਲਾਈ ਜਾ ਰਹੀ ਸੀ ਪਰ 15 ਦਿਨ ਪਹਿਲਾਂ ਕੁਝ ਤਕਨੀਕੀ ਕਾਰਨਾਂ ਦੇ ਮੱਦੇਨਜ਼ਰ ਦਿੱਲੀ ਪ੍ਰਸ਼ਾਸਨ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੰਦਿਆਂ ਇਸ ਬੱਸ ਸੇਵਾ ਨੂੰ ਰੋਕ ਦਿੱਤਾ ਗਿਆ ਸੀ। ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਹੁਣ ਅਜਿਹੀਆਂ ਸਰਕਾਰੀ ਬੱਸਾਂ ਸਿਰਫ ਚੋਣਵੇਂ ਬੱਸ ਅੱਡਿਆਂ ਤੋਂ ਹੀ ਚਲਾਈਆਂ ਜਾ ਸਕਦੀਆਂ ਹਨ। ਇਹ ਮਾਮਲਾ ਦਿੱਲੀ ਪ੍ਰਸ਼ਾਸਨ ਨਾਲ ਵਿਚਾਰਿਆ ਗਿਆ ਸੀ ਅਤੇ ਪ੍ਰਸ਼ਾਸਨ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਹਮਣੇ, ਦਵਾਰਕਾ ਵਿਖੇ ਵੌਲਵੋ ਬੱਸ ਅੱਡਾ ਬਣਾਉਣ ਦੀ ਸਹਿਮਤੀ ਪ੍ਰਗਟਾਹੀ ਗਈ ਸੀ। ਕਿਉਂ ਜੋ ਇਸ ਬੱਸ ਅੱਡੇ ਦੀ ਉਸਾਰੀ ਦਾ ਕੰਮ ਮੁਕੰਮਲ ਹੋਣ ਨੂੰ 2 ਮਹੀਨੇ ਲੱਗ ਜਾਣਗੇ ਇਸ ਲਈ ਪਨਬੱਸ ਵੱਲੋਂ ਨੈਸ਼ਨਲ ਟੂਰਿਸਟ ਪਰਮਿਟ ਨਾਲ ਬੱਸਾਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਐਨਆਰਆਈ ਭਾਈਚਾਰੇ ਨੂੰ ਚੰਗੀ ਤੇ ਸਸਤੀ ਬੱਸ ਸੇਵਾ ਮੁਹੱਈਆ ਕਰਵਾਈ ਜਾ ਸਕੇ।

5°C

New York

Sunny

Humidity: 49%

Wind: 22.53 km/h

  • 03 Jan 2019 7°C 3°C
  • 04 Jan 2019 8°C 1°C