updated 6:21 AM UTC, Jul 19, 2019
Headlines:

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਤੇ ਵਿਚੌਲਾ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ - ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ ਨਾਰਕੋਟਿਕਸ ਸੈਲ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਸਰਬਜੀਤ ਸਿੰਘ ਅਤੇ ਉਸ ਦੇ ਵਿਚੋਲੇ ਲੁੱਡਨ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਤੇ ਵਿਚੋਲੇ ਨੂੰ ਸ਼ਿਕਾਇਤਕਰਤਾ ਸੁਮਨ ਚੌਹਾਨ ਵਾਸੀ ਨਿਯੂ ਗਾਂਧੀ ਨਗਰ, ਜਲੰਧਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਅਤੇ ਵਿਚੋਲੇ ਵਲੋਂ ਇਕ ਲੱਖ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਪੈਸੇ ਨਾ ਦੇਣ ਬਦਲੇ ਉਸ ਖਿਲਾਫ਼ ਮੁਕੱਦਮਾ ਦਰਜ ਕਰ ਦਿੱਤਾ ਜਾਵੇਗਾ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਅਤੇ ਉਸ ਦੇ ਵਿਚੋਲੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

New York