updated 6:21 AM UTC, Jul 19, 2019
Headlines:

ਵਿਜੀਲੈਂਸ ਨੇ ਅਪਰੈਲ ਮਹੀਨੇ 12 ਮੁਲਾਜ਼ਮ ਅਤੇ 2 ਪ੍ਰਾਈਵੇਟ ਵਿਅਕਤੀ ਰਿਸ਼ਵਤ ਲੈਂਦੇ ਦਬੋਚੇ

ਅਦਾਲਤਾਂ ਵਲੋਂ ਰਿਸ਼ਵਤ ਦੇ ਕੇਸਾਂ ਵਿਚ 2 ਮੁਲਾਜਮਾਂ ਨੂੰ ਸਜਾਵਾਂ
ਚੰਡੀਗੜ੍ਹ - ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਪਰੈਲ ਮਹੀਨੇ ਦੌਰਾਨ ਕੁੱਲ 10 ਛਾਪੇ ਮਾਰਕੇ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ     ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 4, ਮਾਲ ਵਿਭਾਗ ਦੇ 2 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 6 ਮੁਲਾਜਮ ਸ਼ਾਮਲ ਹਨ। ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚਲਦੇ ਮੁਕੱਦਮਿਆਂ ਦੌਰਾਨ ਦੋਸੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ।ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਕੇਸਾਂ ਦੇ 13 ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ ਇਕ ਵਿਜੀਲੈਂਸ ਪੜਤਾਲ ਵੀ ਦਰਜ ਕੀਤੀ ਗਈ। ਵਿਜੀਲੈਂਸ ਵਲੋਂ ਦਰਜ ਕੀਤੇ ਕੇਸਾਂ ਦੀ ਸੁਣਵਾਈ ਦੌਰਾਨ ਪਿਛਲੇ ਮਹੀਨੇ ਦੋ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਦੋ ਸਰਾਕਰੀ ਮੁਲਾਜਮਾਂ ਨੂੰ ਸਜਾਵਾਂ ਤੇ ਜੁਰਾਮਨੇ ਕੀਤੇ ਹਨ ਜਿਨ੍ਹਾਂ ਵਿਚ ਨਗਰ ਸੁਧਾਰ ਟਰੱਸਟ ਰੂਪਨਗਰ ਦੇ ਜੂਨੀਅਰ ਸਹਾਇਕ ਪ੍ਰਮੋਦ ਸਿੰਘ ਨੂੰ ਐਸ.ਏ.ਐਸ ਨਗਰ ਦੀ ਅਦਾਲਤ ਵਲੋਂ 4 ਸਾਲ ਦੀ ਕੈਦ ਅਤੇ 10,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਦੂਜੇ ਕੇਸ ਵਿਚ ਪੰਜਾਬ ਅਨੁਸੂਚਿਤ ਜਾਤਾਂ, ਭੌਂ ਵਿਕਾਸ ਅਤੇ ਵਿੱਤ ਨਿਗਮ ਬਰਨਾਲਾ ਦੇ ਜਿਲਾ ਮੈਨੇਜਰ ਰਾਮ ਲੁਭਾਇਆ ਨੂੰ ਬਰਨਾਲਾ ਦੀ  ਅਦਾਲਤ ਵਲੋਂ 2 ਸਾਲ ਦੀ ਕੈਦ ਅਤੇ 10,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

New York