updated 6:49 AM UTC, Oct 19, 2019
Headlines:

ਰਾਸ਼ਟਰੀ ਰਾਜ ਮਾਰਗ ਨਾਲ ਸਬੰਧਿਤ ਮੁੱਦਿਆਂ ਦੇ ਹੱਲ ਲਈ ਡਾ. ਅਮਰ ਸਿੰਘ ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇਅ ਮੰਤਰੀ ਨੂੰ ਮਿਲੇ

ਮੰਡੀ ਗੋਬਿੰਦਗੜ੍ - ਚੰਡੀਗੜ੍ਹ ਤੋਂ ਲੁਧਿਆਣਾ ਤੱਕ ਬਣ ਰਹੇ ਰਾਸ਼ਟਰੀ ਰਾਜ ਮਾਰਗ ਦੇ ਸੁਸਤ ਚਾਲ ਚੱਲਦੇ ਕੰਮ ਤੋਂ ਆਮ ਰਾਹਗੀਰਾਂ ਨੂੰ ਨਿੱਤ ਦਿਨ ਹੋ ਰਹੀ ਪ੍ਰੇਸ਼ਾਨੀ ਤੋਂ ਜਾਣੂ ਕਰਾਉਣ ਲਈ ਹਲਕਾ ਫਤਹਿਗੜ੍ਹ ਸਾਹਿਬ ਦੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇਜ਼ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਨਵੀਂ ਦਿੱਲੀ ਵਿਖੇ ਮੀਟਿੰਗ ਕੀਤੀ। ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਚੰਡੀਗੜ੍ਹ ਤੋਂ ਲੁਧਿਆਣਾ ਤੱਕ ਬਣ ਰਹੇ ਰਾਸ਼ਟਰੀ ਰਾਜ ਮਾਰਗ ਦਾ ਜਿਆਦਾਤਰ ਹਿੱਸਾ ਹਲਕਾ ਫਤਹਿਗੜ੍ਹ ਸਾਹਿਬ ਵਿੱਚੋਂ ਗੁਜ਼ਰਦਾ ਹੈ। ਅਲਾਂਈਨਮੈਂਟ ਅਤੇ ਡੀਜ਼ਾਈਨ ਵਿੱਚ ਹੋ ਰਹੀ ਦੇਰੀ ਦੇ ਚੱਲਦਿਆਂ ਇਸ ਰਾਜ ਮਾਰਗ 'ਤੇ ਪੈਂਦੇ ਸ਼ਹਿਰਾਂ ਅਤੇ ਨਾਲ ਲੱਗਦੇ ਪਿੰਡਾਂ ਦੇ ਰਾਹਗੀਰਾਂ ਨੂੰ ਆਵਾਜਾਈ ਸਬੰਧੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੀ ਜ਼ਰੂਰਤ ਹੈ।ਸ੍ਰੀ ਗਡਕਰੀ ਨੇ ਡਾ. ਅਮਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮੁੱਦੇ 'ਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਕਰਕੇ ਇਸ ਪ੍ਰੇਸ਼ਾਨੀ ਨੂੰ ਜਲਦ ਤੋਂ ਜਲਦ ਹੱਲ ਕਰਾਉਣਗੇ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਜਲਦ ਹੀ ਉੱਚ ਪੱਧਰੀ ਮੀਟਿੰਗ ਬੁਲਾਉਣਗੇ, ਜਿਸ ਵਿੱਚ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਅਤੇ ਹੋਰ ਸੰਬੰਧਤ ਧਿਰਾਂ ਨਾਲ ਮੁੱਦਾ ਵਿਚਾਰਿਆ ਜਾਵੇਗਾ।

New York