updated 5:59 AM UTC, Feb 21, 2020
Headlines:

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਦੋ ਤਹਿਸੀਲਦਾਰਾਂ ਵਿਰੁੱਧ ਰਿਸ਼ਵਤ ਦਾ ਮਾਮਲਾ ਦਰਜ, ਇੱਕ ਗ੍ਰਿਫਤਾਰ

ਚੰਡੀਗੜ - ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਨਾਇਬ ਤਹਿਸੀਲਦਾਰਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ ਜਿਨਾਂ ਵਿਚੋਂ ਇੱਕ ਨਾਇਬ ਤਹਿਸੀਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਜ਼ਿਲਾ ਤਰਨ ਤਾਰਨ ਦੇ ਪਰਗਟ ਸਿੰਘ ਦੀ ਸ਼ਿਕਾਇਤ 'ਤੇ ਰਾਜਪੁਰਾ (ਜ਼ਿਲਾ ਪਟਿਆਲਾ) ਦੇ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਉਨਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਬਿਊਰੋ ਨੂੰ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੀ ਆਪਣੀ ਜ਼ਮੀਨ ਦੀ ਵੰਡ ਸਬੰਧੀ ਪਟੀਸ਼ਨ ਨਾਇਬ ਤਹਿਸੀਲਦਾਰ ਬਨੂੜ ਰੁਪਿੰਦਰ ਕੁਮਾਰ ਕੋਲ ਵਿਚਾਰ ਅਧੀਨ ਸੀ ਜਿਸਨੇ ਸ਼ਿਕਾਇਤਕਰਤਾ ਨੂੰ ਨਾਇਬ ਤਹਿਸੀਲਦਾਰ ਰਾਜਪੁਰਾ ਉਸ ਨੂੰ ਕੋਲ ਜਾਣ ਲਈ ਕਿਹਾ । ਬੁਲਾਰੇ ਨੇ ਅੱਗੇ ਦੱਸਿਆ ਕਿ ਨਾਇਬ ਤਹਿਸੀਲਦਾਰ ਰਾਜਪੁਰਾ ਨੇ ਨਾਇਬ ਤਹਿਸੀਲਦਾਰ ਬਨੂੜ ਅਤੇ  ਐਸਏਐਸ ਨਗਰ ਦੇ ਵਧੀਕ ਡਿਪਟੀ ਕਮਿਸ਼ਨਰ ਕੋਲ ਚੱਲ ਰਹੇ ਦੋ ਮਾਲ ਕੇਸਾਂ ਦਾ ਫੈਸਲਾ ਸ਼ਿਕਾਇਤ ਕਰਤਾ ਦੇ ਹੱਕ ਵਿੱਚ ਕਰਵਾਉਣ ਬਦਲੇ ਦਸ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।ਉਕਤ ਜਾਣਕਾਰੀ ਦੀ ਪੁਸ਼ਟੀ ਕਰਨ ਤੋਂ ਬਾਅਦ ਬਿਊਰੋ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਦੋ ਲੱਖ ਰੁਪਏ ਨਕਦ ਅਤੇ 8 ਲੱਖ ਰੁਪਏ ਦੀ ਰਾਸ਼ੀ  ਦਾ ਚੈਕ ਲੈਂਦਿਆਂ ਦੋਸ਼ੀ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮਾਮਲੇ ਵਿੱਚ ਨਾਇਬ ਤਹਿਸੀਲਦਾਰ ਬਨੂੜ ਉੱਤੇ ਵੀ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ।ਉਨਾਂ ਦੱਸਿਆ ਕਿ ਦੋਵਾਂ ਅਧਿਕਾਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 13 (2) ਤਹਿਤ ਵਿਜੀਲੈਂਸ ਬਿਊਰੋ, ਥਾਣਾ ਐਸ.ਏ.ਐਸ.ਨਗਰ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਤਫ਼ਤੀਸ਼ ਜਾਰੀ ਹੈ।

New York