updated 5:59 AM UTC, Feb 21, 2020
Headlines:

11 ਕਿੱਲੋ ਭੁੱਕੀ ਸਮੇਤ 3 ਕਾਬੂ-ਇੱਕ ਫ਼ਰਾਰ

ਕਾਦੀਆਂ -  ਹਰਚੋਵਾਲ ਚੌਕੀ ਵਿੱਚ ਪੁਲੀਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਨਾਕੇ ਦੌਰਾਨ 11 ਕਿੱਲੋ ਭੁੱਕੀ ਸਣੇ  ਤਿੰਨ ਨੌਜਵਾਨ ਗ੍ਰਿਫ਼ਤਾਰ ਇੱਕ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਚੌਕੀ  ਇੰਚਾਰਜ ਏ ਐੱਸ ਆਈ ਹਰਵਿੰਦਰ ਸਿੰਘ ਨੇ ਦੱਸਿਆ ਐੱਸਐੱਸਪੀ ਬਟਾਲਾ ਦੀਆਂ ਹਦਾਇਤਾਂ ਮੁਤਾਬਕ ਪੁਲਸ ਵੱਲੋਂ ਪਿੰਡ ਮੌੜ ਤੇ ਨਾਕਾ ਲਗਾਇਆ ਹੋਇਆ ਸੀ ਹਰਚੋਵਾਲ  ਸਾਈਡ ਤੋਂ ਆ ਰਹੀ ਇੰਡੀਕਾ ਕਾਲੀ  ਕਾਰ ਵਿੱਚੋਂ ਅਜੇ ਕੁਮਾਰ ਪੁੱਤਰ ਲਖਵਿੰਦਰ ਸਿੰਘ  ਦੀ ਜਦੋਂ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ ਸੱਤ ਕਿੱਲੋ ਭੁੱਕੀ ਬਰਾਮਦ ਹੋਈ ਪੁੱਛਗਿਛ ਦੌਰਾਨ ਕੁਲਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ  ਅਤੇ ਗੁਰਵਿੰਦਰ ਸਿੰਘ ਪੁੱਤਰ ਸਰਵਨ ਸਿੰਘ ਪਿੰਡ ਧੀਰੋਵਾਲ ਦੇ ਘਰ ਰੇਡ ਕੀਤੀ ਤਾਂ ਉਸ ਕੋਲੋਂ ਚਾਰ ਕਿੱਲੋ ਭੁੱਕੀ ਬਰਾਮਦ ਹੋਈ ਕੁੱਲ 11 ਕਿੱਲੋ ਇਨ੍ਹਾਂ ਕੋਲੋਂ ਬਰਾਮਦ ਕੀਤੀ ਗਈ ਹੈ   ਉਨ੍ਹਾਂ ਦੱਸਿਆ ਕਿ ਜਦੋਂ ਇਨ੍ਹਾਂ ਤਿੰਨਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਇਨ੍ਹਾਂ ਨੇ ਲਾਡੀ ਪੁੱਤਰ ਦਾਰਾ ਸਿੰਘ ਪਿੰਡ ਔਲਖਾਂ ਦਾ ਨਾ ਲਿਆ ਉਸ ਦੀ ਵੀ ਭਾਲ ਕੀਤੀ ਜਾ ਰਹੀ ਹੈ ਇਨ੍ਹਾਂ ਉੱਤੇ ਮੁਕੱਦਮਾ ਦਰਜ ਕਰਕੇ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਜਦੋਂ ਮੁਲਜ਼ਮਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਆਪਣਾ ਜੁਰਮ ਕਬੂਲਦੇ ਕਿਹਾ ਕਿ ਸਾਡੇ ਕੋਲੋਂ ਬਹੁਤ ਵੱਡੀ ਗਲਤੀ ਹੋ ਗਈ ਹੈ।

New York