updated 5:59 AM UTC, Feb 21, 2020
Headlines:

ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ

ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਬੀਤੇ ਐਤਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਜੋੜ ਮੇਲ ਸ਼੍ਰੀ ਮੁਕਤਸਰ ਸਾਹਿਬ ਜੀ ਅਤੇ ਮਾਘ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਤਿਗੁਰਾਂ ਦੇ ਚਾਲੀ ਮੁਕਤਿਆ,ਮਾਤਾ ਭਾਗ ਕੌਰ ਜੀ,ਭਾਈ ਘਨੱਈਆ ਜੀ ਅਤੇ ਖਦਰਾਨੇ ਦੀ ਢਾਬ ਦੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਸਮਾਗਮ ਵਿੱਚ ਪੰਥ ਦੇ ਪ੍ਰਸਿਧ ਕਥਾਵਾਚਕ ਗਿਆਨੀ ਤੇਜਪਾਲ ਸਿੰਘ ਜੀ ਮੰਜੀ ਸਾਹਿਬ ਦੀਵਾਨ ਹਾਲ ਵਾਲਿਆਂ ਨੇ ਉਚੇਚੇ ਤੌਰ ਤੇ ਹਾਜਰੀ ਭਰੀ ਅਤੇ ਗੁਰੂਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੀ ਜੰਮੂ ਵਾਲੇ ਅਤੇ ਭਾਈ ਬਲਜੀਤ ਸਿੰਘ ਜੀ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਦਿਨ ਸਰਦਾਰ ਸਤਨਾਮ ਸਿੰਘ ਜੀ ਪੇਲੀਆ ਮਨੈਰਬੀੳ ਵਲੋਂ ਪਰਿਵਾਰ ਦੀ ਚੜ੍ਹਦੀ ਕਲਾ ਵਾਸਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਕਰਵਾਈ ਗਈ। ਇਸ ਪਾਵਨ ਦਿਹਾੜੇ ਤੇ ਸਰਦਾਰ ਜਸਬੀਰ ਸਿੰਘ ਜੀ ਔਲਖ ਵਲੋਂ ਸਤਿਗੁਰਾਂ ਦੇ ਸ਼ੁਕਰਾਨੇ ਵਜੋਂ ਅਤੇ ਪਰਿਵਾਰ ਦੀ ਚੜ੍ਹਦੀ ਕਲਾਂ ਵਾਸਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਸ਼ੁੱਕਰਵਾਰ ਸਵੇਰੇ 10:00 ਵਜੇ ਅਰੰਭ ਕੀਤੇ ਜਿਨ੍ਹਾਂ ਦੇ ਭੋਗ ਐਤਵਾਰ ਸਵੇਰੇ 10:00 ਵਜੇ ਪਾਏ ਗਏ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

New York