updated 12:10 PM UTC, Apr 22, 2019
Headlines:

ਅਮਰੀਕੀ ਸੰਸਦ ਚ ਗ੍ਰੀਨ ਕਾਰਡ ਦਾ ਕੋਟਾ ਖਤਮ ਕਰਨ ਸਬੰਧੀ ਬਿੱਲ ਪੇਸ਼

ਵਾਸ਼ਿੰਗਟਨ - ਅਮਰੀਕੀ ਪ੍ਰਤੀਨਿਧੀ ਸਭਾ ਅਤੇ ਸੈਨੇਟ ਵਿਚ ਗ੍ਰੀਨ ਕਾਰਡ ਜਾਰੀ ਕਰਨ ਵਿਚ ਦੇਸ਼ਾਂ ਦਾ ਕੋਟਾ ਖਤਮ ਸਬੰਧੀ ਬਿੱਲ ਪੇਸ਼ ਕੀਤਾ ਗਿਆ ਹੈ। ਸੈਨੇਟ ਵਿਚ ਰੀਪਬਲਕਿਨ ਦੀ ਮਾਈਕ ਲੀ ਅਤੇ ਡੈਮੋਕ੍ਰੈਟਿਕ ਦੀ ਕਮਲਾ ਹੈਰਿਸ ਨੇ ਇਸ ਬਿੱਲ ਦਾ ਸਮਰਥਨ ਕਰਦਿਆਂ ਕਿਹਾ ਕਿ ਉੱਚ ਕੌਸ਼ਲ ਵਾਲੇ ਪ੍ਰਵਾਸੀਆਂ ਨੂੰ ਇਸ ਦਾ ਲਾਭ ਹੋਵੇਗਾ। ਇਸ ਨਾਲ ਅਮਰੀਕੀ ਨਾਗਰਿਕਤਾ ਮਿਲਣ ਵਿਚ ਆਉਣ ਵਾਲੀਆਂ ਮੁਸ਼ਕਲਾਂ ਖਤਮ ਹੋਣਗੀਆਂ। ਇਸ ਬਿੱਲ ਦੇ ਪਾਸ ਹੋਣ ਦਾ ਸਭ ਤੋਂ ਜ਼ਿਆਦ ਫਾਇਦਾ ਭਾਰਤੀ ਪੇਸ਼ੇਵਰਾਂ ਨੂੰ ਹੋਵੇਗਾ। ਗ੍ਰੀਨ ਕਾਰਡ ਬਿੱਲ 'ਤੇ ਹੋਰ ਸੰਸਦ ਮੈਂਬਰਾਂ ਨੇ ਆਪਣੇ ਵਿਚਾਰ ਰੱਖੇ। ਡੈਮੋਕ੍ਰੇਟਿਕ ਪਾਰਟੀ ਦੀ ਮੈਂਬਰ ਕਮਲਾ ਹੈਰਿਸ ਨੇ ਕਿਹਾ ਕਿ ਵਿਭਿੰਨਤਾ ਵਿਚ ਏਕਤਾ ਹੀ ਸਾਡੀ ਖਾਸੀਅਤ ਹੈ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਆਉਣ ਵਾਲੇ ਕਿਸੇ ਵੀ ਪੇਸ਼ੇਵਰ ਦੇ ਨਾਲ ਸਾਨੂੰ ਭੇਦਭਾਵ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਸਾਡੀ ਅਰਥਵਿਵਸਥਾ ਵਿਚ ਯੋਗਦਾਨ ਦਿੰਦੇ ਹਨ। ਇੱਥੇ ਦੱਸ ਦਈਏ ਕਿ ਗ੍ਰੀਨ ਕਾਰਡ ਉਹ ਸਹੂਲਤ ਹੈ ਜਿਸ ਨੂੰ ਹਾਸਲ ਕਰ ਕੇ ਕੋਈ ਵੀ ਵਿਦੇਸ਼ੀ ਨਾਗਰਿਕ ਕੁਝ ਸ਼ਰਤਾਂ ਨਾਲ ਅਮਰੀਕਾ ਵਿਚ ਸਥਾਈ ਰੂਪ ਵਿਚ ਰਹਿ ਸਕਦਾ ਹੈ। ਜੇਕਰ ਅਮਰੀਕੀ ਕਾਂਗਰਸ ਵਿਚ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਐੱਚ-1ਬੀ ਵੀਜ਼ਾ ਵਾਲੇ ਹਜ਼ਾਰਾਂ ਭਾਰਤੀ ਪੇਸ਼ੇਵਰਾਂ ਨੂੰ ਲਾਭ ਹੋਵੇਗਾ।

5°C

New York

Sunny

Humidity: 49%

Wind: 22.53 km/h

  • 03 Jan 2019 7°C 3°C
  • 04 Jan 2019 8°C 1°C