updated 6:49 AM UTC, Oct 19, 2019
Headlines:

ਅਮਰੀਕਾ ਵਿੱਚ ਭਾਰੀ ਮੀਂਹ ਤੇ ਹਨੇਰੀ, ਵ੍ਹਾਈਟ ਹਾਊਸ ਵਿੱਚ ਭਰਿਆ ਪਾਣੀ

ਵਾਸ਼ਿੰਗਟਨ - ਅਮਰੀਕਾ ਵਿੱਚ ਰਾਜਧਾਨੀ ਵਾਸ਼ਿੰਗਟਨ ਸਮੇਤ ਕਈ ਇਲਾਕਿਆਂ ਵਿਚ ਤੇਜ਼ ਮੀਂਹ ਅਤੇ ਹਨੇਰੀ ਕਾਰਨ ਜਨਜੀਵਨ ਪ੍ਰਭਾਵਿਤ ਰਿਹਾ| ਸ਼ਹਿਰ ਦੀਆਂ ਸੜਕਾਂ ਨਹਿਰਾਂ ਵਿਚ ਤਬਦੀਲ ਹੋ ਗਈਆਂ| ਮੀਂਹ ਦਾ ਪਾਣੀ ਵ੍ਹਾਈਟ ਹਾਊਸ ਦੇ ਇਕ ਦਫਤਰ ਦੇ ਬੇਸਮੈਂਟ ਵਿਚ ਦਾਖਲ ਹੋ ਗਿਆ| ਵ੍ਹਾਈਟ ਹਾਊਸ ਦੇ ਪੱਛਮੀ ਖੇਤਰ ਵਿਚ ਬਣੇ ਮੀਡੀਆ ਕਾਰਜ ਖੇਤਰ ਵਿਚ ਪਾਣੀ ਦਾਖਲ ਹੋ ਗਿਆ, ਜਿਸ ਮਗਰੋਂ ਉੱਥੇ ਕਰਮਚਾਰੀਆਂ ਨੂੰ ਬੇਸਮੈਂਟ ਵਿਚੋਂ ਪਾਣੀ ਕੱਢਣ ਲਈ ਕਾਫੀ ਮਿਹਨਤ ਕਰਨੀ ਪਈ| ਦੂਜੇ ਪਾਸੇ ਰਾਜਧਾਨੀ ਵਾਸ਼ਿੰਗਟਨ ਦੀਆਂ ਸੜਕਾਂ ਤੇ ਵੀ ਤੇਜ਼ ਮੀਂਹ ਕਾਰਨ ਕਿਤੇ-ਕਿਤੇ ਆਵਾਜਾਈ ਠੱਪ ਰਹੀ| ਸੜਕਾਂ ਤੇ ਪਾਣੀ ਭਰ ਜਾਣ ਕਾਰਨ ਲੋਕ ਕਾਰ ਦੀਆਂ ਛੱਤਾਂ ਤੇ ਚੜ੍ਹ ਕੇ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ| ਐਨ.ਆਰ.ਆਈ. ਏਜੰਸੀ ਦੀ ਖਬਰ ਮੁਤਾਬਕ ਭਾਰੀ ਮੀਂਹ ਕਾਰਨ ਵਾਸ਼ਿੰਗਟਨ ਡੀ.ਸੀ. ਵਿੱਚ ਨੌਰਥ ਵੈਸਟਰਨ ਡੀ.ਸੀ. ਸਾਊਥਰਨ ਮੋਂਟਗੋਮੇਰੀ, ਇਸਟ ਸੈਂਟਰਲ ਲੌਡੌਨ ਕਾਊਂਟੀ, ਅਰਲਿੰਗਟਨ ਕਾਊਂਟੀ, ਫਾਲਸ ਚਰਚ ਅਤੇ ਨੌਰਥ ਈਸਟਰਨ ਫੈਅਰਫੈਕਸ ਕਾਊਂਟੀ ਦੇ ਇਲਾਕੇ ਪ੍ਰਭਾਵਿਤ ਹੋ ਰਹੇ ਹਨ| ਰਾਸ਼ਟਰੀ ਮੌਸਮ ਸੇਵਾ ਦੇ ਮੌਸਮ ਵਿਗਿਆਨੀ ਕੋੜੀ ਲੇਡਬੇਟਰ ਨੇ ਕਿਹਾ ਕਿ ਤੂਫਾਨ ਕਾਰਨ ਫ੍ਰੈਡਰਿਕ, ਮੈਰੀਲੈਂਡ ਨੇੜੇ 6.3 ਇੰਚ ਮੀਂਹ, ਆਰਲਿੰਗਟਨ ਅਤੇ ਵਰਜੀਨੀਆ ਦੇ ਨੇੜੇ ਲੱਗਭਗ 4.5 ਇੰਚ ਅਤੇ ਰੋਨਾਲਡ ਰੀਗਨ ਵਾਸ਼ਿੰਗਟਨ ਰਾਸ਼ਟਰੀ ਹਵਾਈ ਅੱਡੇ ਤੇ ਦੋ ਘੰਟੇ ਦੀ ਮਿਆਦ ਵਿਚ ਲੱਗਭਗ 3.4 ਇੰਚ ਮੀਂਹ ਪਿਆ| ਪ੍ਰਾਪਤ ਜਾਣਕਾਰੀ ਮੁਤਾਬਕ ਯੂ.ਐਸ. ਨੈਸ਼ਨਲ ਰੇਲ-ਰੋਡ ਪੈਸੇਂਜਰ ਕਾਰਪੋਰੇਸ਼ਨ ਨੇ ਖਰਾਬ ਮੌਸਮ ਕਾਰਨ ਦੱਖਣੀ ਵਾਸ਼ਿੰਗਟਨ ਵਿੱਚ ਟਰੇਨ ਆਵਾਜਾਈ ਸੇਵਾ ਰੱਦ ਕਰ ਦਿੱਤੀ| ਹੜ੍ਹ ਕਾਰਨ ਹਾਲੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਖਬਰ ਨਹੀਂ ਹੈ| ਇੱਥੇ ਅਗਲੇ ਦੋ ਦਿਨ ਤੱਕ ਤੇਜ਼ ਮੀਂਹ ਦੇ ਨਾਲ ਹਨੇਰੀ-ਤੂਫਾਨ ਆਉਣ ਦੀ ਸੰਭਾਵਨਾ ਹੈ|

New York